25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 03-05-2026
ਸੁਭਾਨਪੁਰ, 2 ਮਈ (ਸਤਨਾਮ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵਲੋਂ ਸ਼ੁਕਰਾਨੇ ਵਜੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਰਾਗੀ ਜਥਾ ਭਾਈ ਰੇਸ਼ਮ ਸਿੰਘ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਤੇ ਕਵੀਸ਼ਰੀ ਜਥਾ ਭਾਈ ਰਾਮ ਸਿੰਘ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀੜੀ ਸ੍ਰੀ ਗੁਰੂ ਨਾਨਕ ਦੇਵ ਜੀ) ਵੱਲੋਂ ਸਮੂਹ ਸੰਗਤਾਂ ਨੂੰ ਜੀਅ ਆਇਆ ਆਖਦਿਆਂ ਬਾਬਾ ਸ਼੍ਰੀ ਚੰਦ ਜੀ ਦੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ | ਇਸ ਮੌਕੇ ਭੋਗ ਪੈਣ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਲੈਣ ਵਾਲੇ ਵਡਭਾਗੀ ਜੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚਾਹ ਪਕੌੜੇ ਤੇ ਗੁਰੂ ਕਾ ਲੰਗਰ ਵਰਤਾਇਆ ਗਿਆ | ਸਮਾਗਮ ਵਿਚ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਜਸਬੀਰ ਸਿੰਘ ਯੂ.ਕੇ, ਪਰਮਜੀਤ ਕੌਰ ਯੂ.ਕੇ, ਅਮਰਜੀਤ ਕੌਰ ਯੂ ਕੇ, ਰਸ਼ਪਾਲ ਸਿੰਘ ਪ੍ਰਧਾਨ, ਜਸਬੀਰ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਸਚਪ੍ਰੀਤ ਸਿੰਘ ਤੇ ਹੋਰ ਦੂਰ ਤੁਹਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।