26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭੁਲੱਥ ਪੁਲਿਸ ਵਲੋਂ ਅਵਾਰਾਗਰਦੀ ਕਰਦੇ 2 ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 03-05-2026
ਭੁਲੱਥ, 2 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਆਵਾਰਾਗਰਦੀ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐਸ.ਆਈ. ਸ਼ਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖੱਸਣ ਵਾਲੀ ਸਾਈਡ ਨੂੰ ਰਵਾਨਾ ਹੋਏ ਤਾਂ ਜਦੋਂ ਪੁਲਿਸ ਪਾਰਟੀ ਸਤਸੰਗ ਘਰ ਭੁਲੱਥ ਖੱਸਣ ਰੋਡ 'ਤੇ ਪੁੱਜੀ ਤਾਂ ਦੋ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਸੜਕ ਦੇ ਕਿਨਾਰੇ ਇੱਕ ਦਰਖ਼ਤ ਦੇ ਪਿੱਛੇ ਛੁਪਣ ਲੱਗੇ | ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਰਣਵੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਲਾਣਾ , ਥਾਣਾ ਹਰਿਆਣਾ ਤੇ ਦੂਜੇ ਨੇ ਆਪਣਾ ਨਾਂਅ ਤਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਲਾਣਾ ਥਾਣਾ ਹਰਿਆਣਾ ਦੱਸਿਆ | ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਜੈਨਪੁਰ ਦੇ ਵਾਲੀਬਾਲ ਨਾਈਟ ਟੂਰਨਾਮੈਂਟ ਦਾ ਖ਼ਿਤਾਬ ਦੇਸਲ ਕਲੱਬ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।