26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਿੰਡ ਰੱਤੜਾ ਨੇੜੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ

ਅਜੀਤ ਡੈਸਕ 03-05-2026
ਕਪੂਰਥਲਾ, 2 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਰੱਤੜਾ ਨੇੜੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰੱਤੜਾ ਨੇੜੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਸੜਕ ਕਿਨਾਰੇ ਪਈ ਹੈ | ਉਨ੍ਹਾਂ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਸ ਪਾਸ ਦੀਆਂ ਦਾਣਾ ਮੰਡੀਆਂ ਵਿਚ ਪੁੱਛ ਪੜਤਾਲ ਕੀਤੀ ਤਾਂ ਉਸ ਦੀ ਪਹਿਚਾਣ ਪ੍ਰਮੋਦ ਕੁਮਾਰ ਉਰਫ਼ ਕੱਲੂ ਪੁੱਤਰ ਕੇਸ਼ਵ ਯਾਦਵ ਮੂਲ ਵਾਸੀ ਬਿਹਾਰ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਜੋ ਮੰਡੀ ਵਿਚ ਮਜ਼ਦੂਰ ਵਜੋਂ ਕੰਮ ਕਰਦਾ ਸੀ | ਰਜਿੰਦਰ ਕੁਮਾਰ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਰਾਮਪੁਰ ਜਗੀਰ ਤੋਂ ਹਲਕੇ ਦੇ 7 ਪਿੰਡਾਂ ਨੂੰ ਆਧੁਨਿਕ ਜਿੰਮ ਦਾ ਸਾਮਾਨ ਦੇਣ ਦੀ ਸ਼ੁਰੂਆਤ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।