26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰਾਮਪੁਰ ਜਗੀਰ ਤੋਂ ਹਲਕੇ ਦੇ 7 ਪਿੰਡਾਂ ਨੂੰ ਆਧੁਨਿਕ ਜਿੰਮ ਦਾ ਸਾਮਾਨ ਦੇਣ ਦੀ ਸ਼ੁਰੂਆਤ

ਅਜੀਤ ਡੈਸਕ 03-05-2026
ਡਡਵਿੰਡੀ, 2 ਮਈ (ਦਿਲਬਾਗ ਸਿੰਘ ਝੰਡ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਆਧੁਨਿਕ ਜਿੰਮ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਸਮੀ ਸ਼ੁਰੂਆਤ ਅੱਜ ਪਿੰਡ ਰਾਮਪੁਰ ਜਗੀਰ ਤੋਂ ਹਲਕਾ ਯੂਥ ਪ੍ਰਧਾਨ ਮਲਕੀਤ ਸਿੰਘ ਬੂੜੇਵਾਲ ਵੱਲੋਂ ਸਮਾਨ ਮੁਹੱਈਆ ਕਰਵਾ ਕੇ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਬੂੜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਉਨ੍ਹਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾ ਕੇ ਖੇਡਾਂ ਤੇ ਸਿਹਤਮੰਦ ਜੀਵਨ ਵੱਲ ਮੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਿਰਫ਼ ਸਹੂਲਤਾਂ ਦੇਣ ਤੱਕ ਸੀਮਤ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਿਕ ਦਿਸ਼ਾ ਵੱਲ ਲਿਜਾਣ ਦਾ ਇੱਕ ਯਤਨ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਜ਼ਮੀਨੀ ਪੱਧਰ 'ਤੇ ਪੂਰੇ ਹੋ ਰਹੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਅਤੇ ਜਿੰਮ ਗਤੀਵਿਧੀਆਂ ਨਾਲ ਜੁੜ ਕੇ ਆਪਣੇ ਅਤੇ ਸਮਾਜ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਪਿੰਡ ਰਾਮਪੁਰ ਜਗੀਰ ਦੇ ਸਰਪੰਚ ਅਜੈਬ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਅਜੈਬ ਸਿੰਘ ਰਾਮਪੁਰ ਜਗੀਰ, ਕਬੱਡੀ ਕੋਚ ਅਮਰਜੀਤ ਕੌਰ, ਕੋਚ ਸੁਰਜੀਤ ਸਿੰਘ, ਕੋਚ ਅਮਨ ਤੇ ਸੌਰਵ ਰਾਜਪੂਤ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖਿਆ ਅਧਿਕਾਰੀ ਫ਼ੀਸ ਰੈਗੂਲੇਟਰੀ ਅਥਾਰਿਟੀ ਵਿਚਲੀਆਂ ਕਮੀਆਂ ਨੂੰ ਪੂਰਾ ਕਰਕੇ ਹਫ਼ਤੇ ਬਾਅਦ ਮੀਟਿੰਗ ਬੁਲਾਉਣ-ਡੀ.ਸੀ. ਅਗਲੀ ਖ਼ਬਰ ਪਿੰਡ ਰੱਤੜਾ ਨੇੜੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।