15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ

ਅਜੀਤ ਡੈਸਕ 04-05-2026
ਫਗਵਾੜਾ, 3 ਮਈ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਹਰਦਾਸਪੁਰ ਵਲੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਹੁਲ ਪਾਰਥ ਪੁੱਤਰ ਸੁਧੀਰ ਠਾਕੁਰ ਵਾਸੀ ਪਿੰਡ ਠਾਹਰ ਹਾਲ ਵਾਸੀ ਸੰਨਰਿਊ ਪੀ.ਜੀ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਕਾਬੂ ਕੀਤਾ ਹੈ | ਥਾਣੇਦਾਰ ਰਾਮ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਦਰਖਤਾਂ ਦੇ ਝੁੰਡ ਵਿਚਕਾਰ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਪਵਨ ਕੁਮਾਰ ਪੁੱਤਰ ਜੋਗਿੰਦਰ ਰਾਮ ਤੇ ਰਿੱਕੀ ਪੁੱਤਰ ਜੋਗਿੰਦਰ ਰਾਮ ਵਾਸੀਆਨ ਪਿੰਡ ਮਲਕਪੁਰ ਵਜੋਂ ਹੋਈ ਹੈ |

ਪਿਛਲੀ ਖ਼ਬਰ ਸ਼ੇਖੂਪੁਰ ਵਿਖੇ ਘਰ ਦੀ ਛੱਤ 'ਤੇ ਲੱਗੇ ਬੀ. ਐੱਸ. ਐੱਨ. ਐੱਲ. ਦੇ ਟਾਵਰ ਦੇ ਕਮਰੇ ਨੂੰ ਲੱਗੀ ਅੱਗ ਅਗਲੀ ਖ਼ਬਰ ਪਲਾਹੀ ਦੇ ਮੀਰੀ ਪੀਰੀ ਹਾਲ ਵਿਖੇ ਖੱਤਰੀ ਸਮਾਜ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਹਾਰਟ ਅਤੇ ਡਾਕਟਰੀ ਜਾਂਚ ਕੈਂਪ ਲਗਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।