15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਦੇ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਹਿਗਲ ਆਪਣੇ ਸਾਥੀਆਂ ਨਾਲ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 04-05-2026
ਕਪੂਰਥਲਾ, 3 ਮਈ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਹਿਗਲ ਨੇ ਆਪਣੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਸਥਾਨਕ ਏਕਤਾ ਭਵਨ ਵਿਚ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਹੋਏ ਸੰਖੇਪ ਜਿਹੇ ਸਮਾਗਮ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜਸਪ੍ਰੀਤ ਸਿੰਘ ਸਹਿਗਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਰ ਵਰਗ ਦੇ ਲੋਕਾਂ ਨੂੰ ਪ੍ਰਤੀਨਿਧਤਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਤੇ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਨਗਰ ਨਿਗਮ ਚੋਣਾਂ ਵਿਚ ਸ਼ਹਿਰ ਦੇ ਵਿਕਾਸ ਵਿਚ ਅੜਿੱਚਣਾ ਖੜ੍ਹੀਆਂ ਕਰਨ ਵਾਲੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣ | ਸਮਾਗਮ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਸਹਿਗਲ ਨੇ ਰਾਣਾ ਗੁਰਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਦਿਹਾਤੀ ਕਾਂਗਰਸ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਜਗਜੀਤ ਸਿੰਘ ਔਜਲਾ, ਅਜਮੇਰ ਸਿੰਘ, ਸੰਨੀ ਬੱਲ, ਕੁਲਦੀਪ ਸਿੰਘ, ਹਰਸਿਮਰਨਜੀਤ ਸਿੰਘ ਪਿ੍ੰਸ, ਨਰਾਇਣ ਵਸ਼ਿਸ਼ਟ, ਜਸਵੰਤ ਸਿੰਘ ਲਾਡੀ, ਐਡਵੋਕੇਟ ਹਰਵੀਰ ਢਿੱਲੋਂ, ਭਜਨ ਸਿੰਘ, ਸੰਦੀਪ ਸਹਿਗਲ, ਬੱਬਲੂ ਸਰਪੰਚ, ਸਿਮਰਨਪਾਲ ਸਿੰਘ ਵਾਲੀਆ, ਕਨਵ ਪਾਸੀ, ਅਰਮਾਨ, ਰੁਪਿੰਦਰ, ਅਮਨਦੀਪ ਸਿੰਘ, ਬਲਵਿੰਦਰ ਕੌਰ, ਮਨਜੀਤ ਕੌਰ, ਮੱਖਣ ਸਿੰਘ, ਸੁਬੇਗ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਕੈਪਟਨ ਲਾਲ, ਸਿੰਘ, ਸਰਵਣ ਸਿੰਘ, ਜਰਨੈਲ ਸਿੰਘ, ਸੰਦੀਪ ਸਿੰਘ, ਸੰਦੀਪ ਕੁਮਾਰ, ਹਰਪ੍ਰੀਤ ਠਾਕਰ, ਜਗਜੀਤ ਸਿੰਘ, ਰੁਪਿੰਦਰ ਸਿੰਘ, ਸ਼ਿਵਾਨੀ ਅਰੋੜਾ, ਜਗਜੀਤ ਕੌਰ, ਮਨਜੀਤ ਕੌਰ, ਸੰਗੀਤਾ, ਕੁਲਵਿੰਦਰ ਕੌਰ, ਗੁਰਵਿੰਦਰ ਕੌਰ ਤੋਂ ਇਲਾਵਾ ਕਾਂਗਰਸ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਸੰਬੰਧੀ ਕੇਸ ਦਰਜ
ਫਗਵਾੜਾ, 3 ਮਈ (ਚਾਨਾ)-ਇੱਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੀ ਲੜਕੀ ਜੋ ਫਗਵਾੜਾ ਕੰਪਿਊਟਰ ਸੈਂਟਰ ਚਾਹਲ ਨਗਰ 'ਚ ਨੌਕਰੀ ਕਰਨ ਲਈ ਗਈ ਸੀ ਤੇ ਘਰ ਵਾਪਸ ਨਹੀਂ ਆਈ ਤੇ ਉਨ੍ਹਾਂ ਦੀ ਲੜਕੀ ਨੂੰ ਗੁਰਪ੍ਰੀਤ ਸਿੰਘ ਜੋ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਹੁਸਨ ਲਾਲ ਵਾਸੀ ਪਿੰਡ ਮਲਕੋ ਖਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਜ਼ਿਲ੍ਹਾ ਵਿਸਥਾਰੀ ਮੀਟਿੰਗ ਅਗਲੀ ਖ਼ਬਰ ਸ਼ੇਖੂਪੁਰ ਵਿਖੇ ਘਰ ਦੀ ਛੱਤ 'ਤੇ ਲੱਗੇ ਬੀ. ਐੱਸ. ਐੱਨ. ਐੱਲ. ਦੇ ਟਾਵਰ ਦੇ ਕਮਰੇ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।