09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗਿ੍ਫ਼ਤਾਰ ਕਰਨਾ ਬੇਇਨਸਾਫ਼ੀ-ਇੰਜ. ਸਵਰਨ ਸਿੰਘ

ਅਜੀਤ ਡੈਸਕ 09-05-2026
ਸੁਲਤਾਨਪੁਰ ਲੋਧੀ, 8 ਮਈ (ਥਿੰਦ)-ਬੰਦੀ ਸਿੰਘਾਂ ਦੀ ਰਿਹਾਈ ਦੇ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕਰਨਾ ਸਿੱਖ ਕੌਮ ਨਾਲ਼ ਵੱਡੀ ਬੇਇਨਸਾਫ਼ੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਰੂਹੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ ਪ੍ਰੰਤੂ ਸਮੇਂ ਦੀਆਂ ਕੇਂਦਰੀ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਦਾ ਹੱਕ ਹੈ ਪ੍ਰੰਤੂ ਦੇਸ਼ ਦੀ ਰਾਜਧਾਨੀ ਵਿਚ ਸਿੱਖਾਂ ਤੋਂ ਇਹ ਵੀ ਹੱਕ ਖੋਹਿਆ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਰੋਸ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗਿ੍ਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਚ ਬੰਦ ਕਰਨ ਦੇਣਾ ਇਨਸਾਫ਼ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ | ਉਨ੍ਹਾਂ ਨੇ ਕਿਹਾ ਕਿ ਕੌਮ ਤੇ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘ ਨੂੰ ਅਦਾਲਤ ਤੋਂ ਮਿਲੀਆਂ ਸਜਾਵਾਂ ਤੋਂ ਕਿਤੇ ਵਧੇਰੇ ਸਮਾਂ ਉਹ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸੇ ਦੇਸ਼ ਅੰਦਰ ਹੋਰ ਧਰਮ ਦੇ ਲੋਕਾਂ ਨੂੰ ਸਰਕਾਰਾਂ ਸਜ਼ਾਵਾਂ ਵਿਚ ਕਟੌਤੀ ਕਰ ਰਹੀਆਂ ਹਨ ਪਰ ਸਿੱਖਾਂ ਨਾਲ਼ ਇਹ ਬੇਇਨਸਾਫ਼ੀ ਕਿਉਂ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਹਾਟ ਸਪਾਟ ਖੇਤਰਾਂ ਦਾ ਦੌਰਾ ਅਗਲੀ ਖ਼ਬਰ ਦਾਣਾ ਮੰਡੀ ਢਿਲਵਾਂ ਦੇ ਆੜ੍ਹਤੀਆ ਵਲੋਂ ਸੁਸਤ ਰਫ਼ਤਾਰ ਨਾਲ ਲਿਫ਼ਟਿੰਗ ਹੋਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।