29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਕਾਲੀ ਆਗੂ

ਅਜੀਤ ਡੈਸਕ 10-05-2026
ਫਗਵਾੜਾ, 9 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੇ ਇੱਕ ਵਫ਼ਦ ਨੇ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਨਵਨਿਯੁਕਤ ਅਹੁਦੇਦਾਰ ਹਰਵਿੰਦਰ ਸਿੰਘ ਵਾਲੀਆ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ, ਸੁਖਬੀਰ ਸਿੰਘ ਕਿੰਨੜਾ ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ ਅਤੇ ਬਲਜੀਤ ਸਿੰਘ ਵਾਲੀਆ ਹਲਕਾ ਪ੍ਰਧਾਨ ਇੰਡਸਟਰੀ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ | ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਦੇਣ ਵਿਚ ਅਹਿਮ ਸਾਬਤ ਹੋਣਗੀਆਂ ਅਤੇ ਕਾਰਕੁਨਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਨਗੀਆਂ | ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮੌਕੇ ਹਲਕਾ ਇੰਚਾਰਜਾਂ ਦੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਖੁੱਲ੍ਹ ਕੇ ਚਰਚਾ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ | ਇਸ ਮੌਕੇ 'ਤੇ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਵੀ ਭੇਟ ਕੀਤਾ ਗਿਆ |
ਪਿਛਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਸਕੂਲ ਨੂੰ ਹੈਂਡ ਵਾਸ਼ਿੰਗ ਸਟੇਸ਼ਨ ਭੇਟ ਅਗਲੀ ਖ਼ਬਰ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਕਮਿਊਨਿਸਟ ਪਾਰਟੀ ਨੇ ਦਿੱਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।