30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ

ਅਜੀਤ ਡੈਸਕ 10-05-2026
ਬੇਗੋਵਾਲ, 9 ਮਈ (ਸੁਖਜਿੰਦਰ ਸਿੰਘ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਇੱਕ ਅਹਿਮ ਮੀਟਿੰਗ ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜਰਨੈਲ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਨੰਬਰਦਾਰਾਂ ਅਤੇ ਆਗੂਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਨੰਬਰਦਾਰ ਭਾਈਚਾਰੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ਨੰਬਰਦਾਰ ਐਸੋਸੀਏਸ਼ਨ ਯੂਨੀਅਨ (ਗਾਲਬ) ਵੱਲੋਂ ਪਿੰਡ ਮਿਆਣੀ ਭੱਗੂਪੁਰੀਆ ਦੇ ਸੀਤਲ ਰਾਮ ਮਿਆਣੀ ਭੱਗੂਪੁਰੀਆ ਨੂੰ ਮਕਾਨਾਂ ਦੇ ਲਈ ਨਗਦ ਰਾਸ਼ੀ ਭੇਟ ਕੀਤੀ, ਇੱਕ ਪਰਿਵਾਰ ਨੂੰ ਮਕਾਨਾਂ ਦੇ ਲਈ ਮਦਦ ਵਜੋਂ ਰਾਸ਼ੀ ਦਿੱਤੀ ਗਈ | ਇਸ ਮੌਕੇ ਜਰਨੈਲ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਨੰਬਰਦਾਰ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਦਾ ਮਹੱਤਵਪੂਰਨ ਹਿੱਸਾ ਹਨ, ਜਿਸ ਕਰਕੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਸਹੂਲਤਾਂ, ਮਾਣ-ਸਨਮਾਨ ਅਤੇ ਭੱਤਿਆਂ ਵਿਚ ਵਾਧੇ ਸਮੇਤ ਹੋਰ ਕਈ ਮੁੱਦੇ ਉਠਾਏ ਗਏ | ਇਸ ਮੌਕੇ ਹਾਜ਼ਰ ਮੈਂਬਰਾਂ ਨੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਅਤੇ ਨੰਬਰਦਾਰ ਭਾਈਚਾਰੇ ਦੀ ਭਲਾਈ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ | ਇਸ ਮੌਕੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਤੇ ਸੁਰਜੀਤ ਸਿੰਘ ਨੰਬਰਦਾਰ ਦੋਲੋਵਾਲ ਦਾ ਪਰਿਵਾਰ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਸ਼ਮੀਰ ਸਿੰਘ ਦੂਲੋਵਾਲ, ਕੁਲਦੀਪ ਕੁਮਾਰ ਨੰਬਰਦਾਰ ਮੁਰਾਰ, ਗੁਲਾਬ ਸਿੰਘ ਦੋਲੋਵਾਲ, ਕੁੰਦਨ ਸਿੰਘ ਨੰਬਰਦਾਰ ਮਾਨਾ ਤਲਵੰਡੀ,
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਵਾਰਡ ਨੰਬਰ 10 ਬਣਿਆ ਨਗਰ ਕੌਂਸਲ ਚੋਣਾਂ ਲਈ ਹਾਟ ਸੀਟ ਅਗਲੀ ਖ਼ਬਰ ਕਰਮਚਾਰੀ ਰਾਜ ਬੀਮਾ ਯੋਜਨਾ ਤਹਿਤ ਈ.ਐੱਸ.ਆਈ. ਵਿਚ ਕਰਵਾਈ 40 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਸਿਹਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।