30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

ਅਜੀਤ ਡੈਸਕ 10-05-2026
ਭੁਲੱਥ, 9 ਮਈ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸਾਇੰਸ ਕਲੱਬ ਅਤੇ ਸਪੋਰਟਸ ਕਲੱਬ ਵੱਲੋਂ ਮਿਲ ਕੇ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਕਲੱਬਾਂ ਦੇ ਵਿਦਿਆਰਥੀਆਂ ਨੇ ਮਾਨਵਤਾ ਦੀ ਸੁਰੱਖਿਆ ਲਈ ਰੈੱਡ ਕਰਾਸ ਸੰਸਥਾਵਾਂ ਦੇ ਕੰਮਾਂ ਉੱਪਰ ਵਿਸਥਾਰਮਈ ਸਪੀਚਾਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਵਿਚ ਭਾਗ ਲੈ ਕੇ ਆਫ਼ਤਾਂ ਦੌਰਾਨ ਰੈੱਡ ਕਰਾਸ ਸੰਸਥਾਵਾਂ ਦੇ ਕੰਮਾਂ ਦੀ ਜਾਣਕਾਰੀ ਚਿੱਤਰਾਂ ਰਾਹੀਂ ਦਰਸਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਮਨੁੱਖ ਨੂੰ ਹਮੇਸ਼ਾ ਹੀ ਮਾਨਵਤਾ ਦੀ ਸੇਵਾ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਰੈੱਡ ਕਰਾਸ ਫ਼ੰਡ ਵਿਚ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਫ਼ਤਾਂ ਸਮੇਂ ਮਨੁੱਖ ਦਾ ਫਰਜ਼ ਹੈ ਕਿ ਪੀੜਤਾਂ ਦੀ ਮਦਦ ਕਰੇ | ਇਸ ਮੌਕੇ ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਜੀਟਲ ਬਿਜਲੀ ਮੀਟਰਾਂ ਖ਼ਿਲਾਫ਼ ਦੇਸ਼ ਵਿਆਪੀ ਲਾਲਟੈਨ ਧਰਨਾ ਪ੍ਰਦਰਸ਼ਨ 12 ਮਈ ਨੂੰ -ਮਾਸਟਰ ਰਾਜਪਾਲ ਨਾਹਰ ਅਗਲੀ ਖ਼ਬਰ ਮੌਸਮ ਦੇ ਬਦਲਾਅ ਨੂੰ ਮੁੱਖ ਰੱਖਦਿਆਂ ਕਿਸਾਨ ਖ਼ਰਬੂਜ਼ੇ ਤੇ ਹਦਵਾਣੇ ਦੀ ਫ਼ਸਲ ਵੱਲ ਵਿਸ਼ੇਸ਼ ਧਿਆਨ ਦੇਣ-ਡਾ. ਦਲਜੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।