31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭੁਲੱਥ ਪੁਲਿਸ ਵਲੋਂ ਅਵਾਰਾਗਰਦੀ ਕਰਦਾ ਇੱਕ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 10-05-2026
ਭੁਲੱਥ, 9 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਆਵਾਰਾਗਰਦੀ ਕਰਦਾ ਇੱਕ ਨੌਜਵਾਨ ਨੂੰ ਕਾਬ ਕੀਤਾ ਗਿਆ, ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ, ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ ਐੱਸ.ਆਈ. ਸ਼ਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਖੱਸਣ ਰੋਡ ਭੁਲੱਥ ਪੁੱਜੀ ਤਾਂ ਇਕ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਸੜਕ ਦੇ ਕਿਨਾਰੇ ਇੱਕ ਦਰੱਖ਼ਤ ਦੇ ਪਿੱਛੇ ਛੁਪਣ ਲੱਗਾ | ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਦਵਿੰਦਰ ਕੁਮਾਰ ਪੁੱਤਰ ਧਰਮ ਪਾਲ ਵਾਸੀ ਪਿੰਡ ਬੁੱਲੋਵਾਲ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਪਿਛਲੀ ਖ਼ਬਰ 50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ, ਕੇਸ ਦਰਜ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਕਪੂਰਥਲਾ ਵਿਖੇ ਰੋਸ ਧਰਨਾ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।