31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਚਾਲੂ ਭੱਠੀ ਤੇ 80 ਕਿੱਲੋ ਲਾਹਣ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 10-05-2026

ਸੁਭਾਨਪੁਰ, 9 ਮਈ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਘਰ ਵਿਚੋਂ ਚਾਲੂ ਭੱਠੀ ਸਮੇਤ 80 ਕਿੱਲੋ ਲਾਹਣ ਤੇ ਇੱਕ ਬੋਤਲ ਦੇਸੀ ਦਾਰੂ ਦੀ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਪਿੰਡ ਸੁਭਾਨਪੁਰ, ਬੂਟਾ ਤੇ ਪਹਾੜੀਪੁਰ ਆਦਿ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੋਗਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੂਟ ਜੋ ਆਪਣੇ ਘਰ ਵਿਚ ਭੱਠੀ ਲਗਾ ਕੇ ਦੇਸੀ ਦਾਰੂ ਕੱਢ ਰਿਹਾ ਹੈ | ਅਗਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਮੌਕੇ ਤੇ ਛਾਪੇਮਾਰੀ ਕਰਕੇ ਚਾਲੂ ਭੱਠੀ 80 ਕਿੱਲੋ ਲਾਹਣ ਤੇ ਇੱਕ ਬੋਤਲ ਸ਼ਰਾਬ ਦੇਸੀ ਦੀ ਬਰਾਮਦ ਕਰਕੇ ਕਥਿਤ ਦੋਸ਼ੀ ਜੋਗਿੰਦਰ ਸਿੰਘ ਉਰਫ਼ ਬਿੱਟੂ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕੇ ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਆਜਖੋਰਾਂ ਤੋਂ ਅੱਕੇ ਲਾਟਰੀ ਵਿਕਰੇਤਾ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਵਿਖੇ ਨਵੇਂ ਕੰਪਿਊਟਰਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।