ਫਗਵਾੜਾ, 10 ਮਈ (ਚਾਨਾ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੇ ਕਰਨ ਦਾ ਆਦੀ ਹੈ ਤੇ ਰਾਤ ਸਮੇਂ ਘੁੰਮਦਾ ਫਿਰਦਾ ਹੈ ਤੇ ਉਸ ਪਾਸ ਚੋਰੀ ਦਾ ਮੋਟਰਸਾਈਕਲ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰੋਹਨ ਮਾਹੀ ਪੁੱਤਰ ਪਾਲਾ ਚੰਦ ਵਾਸੀ ਗੋਬਿੰਦਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |