ਕਪੂਰਥਲਾ, 10 ਮਈ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਗੇਟ ਦੇ ਬਾਹਰ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੁਲਾਣਾ ਚੌਂਕੀ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਵਾਸੀ ਭੁਲਾਣਾ ਜੋ ਕਿ ਕਪੂਰਥਲਾ ਵੱਲ ਨੂੰ ਆ ਰਿਹਾ ਸੀ ਅਤੇ ਜਦੋਂ ਉਹ ਆਰ.ਸੀ.ਐਫ. ਦੇ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਮੂਹਰੇ ਇਕ ਅਵਾਰਾ ਕੁੱਤਾ ਆ ਗਿਆ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਹੇਠਾਂ ਡਿੱਗ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |