28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬੁਖ਼ਾਰ ਹੋਣ 'ਤੇ ਸੈੱਲਫ਼ ਮੈਡੀਕੇਸ਼ਨ ਤੋਂ ਕਰੋ ਗੁਰੇਜ਼-ਡਾ. ਪ੍ਰੇਮ ਕੁਮਾਰ

ਅਜੀਤ ਡੈਸਕ 11-05-2026
ਢਿਲਵਾਂ, 10 ਮਈ (ਗੋਬਿੰਦ ਸੁਖੀਜਾ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿਲਵਾਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖੇਤਰਾਂ ਵਿਚ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ | ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਬਲਾਕ ਢਿਲਵਾਂ ਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਫ-ਸਫਾਈ ਦੇ ਨਾਲ-ਨਾਲ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੈੱਲਫ਼ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਬੁਖ਼ਾਰ ਦੇ ਲੱਛਣ ਦਿਸਣ 'ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ | ਡੇਂਗੂ ਰੋਕਥਾਮ ਟੀਮ ਵਿਚ ਐਮ.ਪੀ.ਐਚ.ਡਬਲਿਓ ਸੁਖਦੇਵ ਸਿੰਘ, ਸਤਨਾਮ ਸਿੰਘ, ਅਰੁਣ ਕੁਮਾਰ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਸੰਜੀਵ ਕੁਮਾਰ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੋਟਰਸਾਈਕਲ ਮੂਹਰੇ ਆਵਾਰਾ ਕੁੱਤਾ ਆਉਣ ਕਾਰਨ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।