28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ਼ੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਅਸ਼ੋਕ ਕੁਮਾਰ ਵਾਲੀਆ)-ਆਗਾਮੀ ਵਿਧਾਨ ਸਭਾ ਚੋਣਾਂ ਤੇ ਪਾਰਟੀ ਦੀ ਮਜ਼ਬੂਤੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਮਿਲੇ | ਧਰਮਿੰਦਰ ਕੁਮਾਰ ਟੋਨੀ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਤੇ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ | ਇਸ ਮੌਕੇ ਟੋਨੀ ਨੇ ਪਾਰਟੀ ਪ੍ਰਧਾਨ ਬਾਦਲ ਨੂੰ ਦੱਸਿਆ ਕਿ ਸਰਕਲ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ ਤੇ ਫਗਵਾੜਾ ਹਲਕੇ ਵਿਚ ਵੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵੱਧ ਰਿਹਾ ਹੈ | ਟੋਨੀ ਨੇ ਇਹ ਵੀ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਫਗਵਾੜਾ ਜ਼ਿਲ੍ਹਾ ਬਣੇਗਾ |
ਪਿਛਲੀ ਖ਼ਬਰ ਵਿਆਹੁਤਾ ਪਾਸੋਂ ਦਾਜ ਦਹੇਜ ਦੀ ਮੰਗ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਬੁਖ਼ਾਰ ਹੋਣ 'ਤੇ ਸੈੱਲਫ਼ ਮੈਡੀਕੇਸ਼ਨ ਤੋਂ ਕਰੋ ਗੁਰੇਜ਼-ਡਾ. ਪ੍ਰੇਮ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।