28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਰਜਿੰਦਰ ਸਿੰਘ ਚੰਦੀ ਅਤੇ ਉਨ੍ਹਾਂ ਦੀ ਟੀਮ ਸੀ੍ਰ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਸਨਮਾਨਿਤ

ਅਜੀਤ ਡੈਸਕ 11-05-2026
ਫਗਵਾੜਾ, 10 ਮਈ (ਅਸ਼ੋਕ ਕੁਮਾਰ ਵਾਲੀਆ)-ਗੁਰੂ ਘਰ ਵਿਚ ਅਹਿਮ ਸੇਵਾ ਨਿਭਾਉਣ ਵਾਲੇ ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਮੈਨੇਜਰ ਭਾਈ ਮੇਜਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਜਰ ਸਿੰਘ ਨੇ ਕਿਹਾ ਕਿ ਰਜਿੰਦਰ ਸਿੰਘ ਚੰਦੀ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਵੀ ਹਨ ਤੇ ਉਹ ਰਾਜਨੀਤੀ ਦੇ ਨਾਲ ਨਾਲ ਜਥੇਦਾਰ ਸਰਵਣ ਸਿੰਘ ਕੁਲਾਰ ਤੋਂ ਬਾਅਦ ਵੱਡੀ ਜ਼ਿੰਮੇਵਾਰੀ ਨਿਭਾਉਂਦਿਆਂ ਗੁਰੂ ਘਰ ਨੂੰ ਸੰਗਤ ਦੇ ਸਹਿਯੋਗ ਨਾਲ ਸਮੇਂ-ਸਮੇਂ 'ਤੇ ਸਮੱਗਰੀ ਭੇਜਦੇ ਰਹਿੰਦੇ ਹਨ | ਮੇਜਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਪ੍ਰਮਾਤਮਾ ਖ਼ੁਦ ਹੀ ਲਗਾਉਂਦਾ ਹੈ ਤੇ ਬੰਦੇ ਨੂੰ ਹਿੰਮਤ ਦਿੰਦਾ ਹੈ | ਇਸ ਮੌਕੇ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਜਥੇਦਾਰ ਸਰਵਣ ਸਿੰਘ ਕੁਲਾਰ ਨਾਲ ਲੰਬਾ ਸਮਾਂ ਕੰਮ ਕੀਤਾ ਅਤੇ ਉਨ੍ਹਾਂ ਦੇ ਜਾਣ ਤੋਂ ਬਾਅਦ ਸਾਡੀ ਡਿਊਟੀ ਬਣਦੀ ਹੈ ਉਨ੍ਹਾਂ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖੀਏ ਉਸੇ ਤਰੀਕੇ ਨਾਲ ਇਹ ਕਾਰਜ ਕਰੀ ਜਾਂਦੇ ਹਾਂ | ਇਸ ਮੌਕੇ ਰਜਿੰਦਰ ਸਿੰਘ ਚੰਦੀ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੈਨੇਜਰ ਸਤਵਿੰਦਰ ਸਿੰਘ ਬਾਜਵਾ ਤੇ ਮੈਨੇਜਰ ਸਤਨਾਮ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਬਿੰਦਰ ਸਿੰਘ ਰਾਵਲਪਿੰਡੀ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਸਤਵਿੰਦਰ ਸਿੰਘ ਘੁੰਮਣ ਸਾਰੇ ਦਿਹਾਤੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਜੀ ਦੇ ਮੇਲੇ ਨੂੰ ਲੈ ਕੇ ਟਰੈਫ਼ਿਕ ਪੁਲਿਸ ਨੇ ਕੀਤੀਆਂ ਹਦਾਇਤਾਂ ਜਾਰੀ ਅਗਲੀ ਖ਼ਬਰ ਸ਼ਹੀਦੀ ਜੋੜ ਮੇਲੇ ਮੌਕੇ ਗਿੱਲ ਆਟੋਮੋਬਾਈਲਜ਼ ਵਲੋਂ ਲਗਾਈ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਨੂੰ ਕਿਸਾਨਾਂ ਵਲੋਂ ਭਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।