ਕਪੂਰਥਲਾ, 10 ਮਈ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਸ਼ਿਵਰਾਜ ਚਾਹਲ ਨੇ ਦਾਣਾ ਮੰਡੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ ਲੱਬੂ ਵਾਸੀ ਸ਼ੇਖੂਪੁਰ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |