25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਐਸ.ਡੀ.ਐਮ. ਤੇ ਡੀ.ਐਸ.ਪੀ. ਨੂੰ ਦਿੱਤੇ ਮੰਗ ਪੱਤਰ •ਹੜ੍ਹ ਪੀੜਤਾਂ ਨੂੰ ਰਹਿੰਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ : ਨਿਸ਼ਾਨ ਸਿੰਘ

ਅਜੀਤ ਡੈਸਕ 11-05-2026
ਭੁਲੱਥ, 10 ਮਈ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਦੇ ਮੰਡ ਖੇਤਰਾਂ ਵਿਚ ਬਹੁਤ ਵੱਡੇ ਪੱਧਰ ਤੇ ਹੜ੍ਹਾਂ ਦੀ ਮਾਰ ਨੇ ਲੋਕਾਂ ਦਾ ਨੁਕਸਾਨ ਕੀਤਾ ਸੀ, ਲੇਕਿਨ ਹਾਲੇ ਤੱਕ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲ ਸਕਿਆ | ਜਿਸ ਕਰਕੇ ਸਰਕਾਰ ਤੁਰੰਤ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਨਿਸ਼ਾਨ ਸਿੰਘ ਨੇ ਕੀਤਾ | ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਵਿਚ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2025 ਵਿਚ ਹਲਕਾ ਭੁਲੱਥ ਦੇ ਮੰਡ ਖੇਤਰ ਵਿਚ ਵੱਡੇ ਪੱਧਰ ਤੇ ਹੜ੍ਹ ਆਏ ਤੇ ਲੋਕਾਂ ਦਾ ਬਹੁਤ ਜਾਨੀ ਮਾਲੀ ਨੁਕਸਾਨ ਹੋਇਆ ਸੀ, ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦੇਣ ਦਾ ਐਲਾਨ ਹੋਇਆ ਸੀ, ਲੇਕਿਨ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਹਰ ਪੀੜਤਾਂ ਨੂੰ ਮੁਆਵਜ਼ਾ ਦੇਣ ਵਿਚ ਲਾਪਰਵਾਹੀ ਵਰਤੀ ਗਈ, ਜਿਸ ਕਰਕੇ ਹਲੇ ਤੱਕ ਲਗਭਗ 70% ਲੋਕਾਂ ਨੂੰ ਮੁਆਵਜ਼ਾ ਨਹੀਂ ਮਿਲ ਸਕਿਆ | ਇਸ ਕਰਕੇ ਮੰਡ ਖੇਤਰ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ, ਜੇਕਰ ਮੁਆਵਜ਼ਾ ਨਾ ਮਿਲਿਆ ਤੇ ਕਿਸਾਨ ਤੇ ਮਜ਼ਦੂਰਾਂ ਵੱਲੋਂ ਮਿਲ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਦੂਜੇ ਪਾਸੇ ਡੀ.ਐਸ.ਪੀ. ਭੁਲੱਥ ਗਗਨਦੀਪ ਸਿੰਘ ਘੁੰਮਣ ਨੂੰ ਲਿਖਤੀ ਮੰਗ ਪੱਤਰ ਦਿੰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮੰਡ ਇਬਰਾਹੀਮਵਾਲ ਵੱਲੋਂ ਲਿਖਤੀ ਇਤਲਾਹ ਦਿੱਤੀ ਗਈ ਸੀ ਕੀ ਉਨ੍ਹਾਂ ਦੀ ਮਾਲਕੀ ਜ਼ਮੀਨ ਵਿਚੋਂ ਕਿਸੇ ਵੱਲੋਂ ਕਣਕ ਦੀ ਪੱਕੀ ਫ਼ਸਲ ਵੱਢ ਲਈ ਗਈ ਹੈ, ਇਸ ਸਬੰਧੀ ਕਣਕ ਵੱਢਣ ਵਾਲੀ ਪੁਲਿਸ ਵੱਲੋਂ ਕੰਬਾਈਨ ਵੀ ਜ਼ਬਤ ਕੀਤੀ ਗਈ ਸੀ, ਲੇਕਿਨ ਪੁਲਿਸ ਪ੍ਰਸ਼ਾਸਨ ਬੇਗੋਵਾਲ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਕਣਕ ਚੋਰਾਂ ਖ਼ਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ | ਦੂਜੇ ਪਾਸੇ ਸਤਵਿੰਦਰ ਕੌਰ ਵਾਸੀ ਇਬਰਾਹੀਮਵਾਲ ਦੇ ਪਲਾਟ ਦਾ ਬਕਾਇਆ ਸਬੰਧੀ 5 ਲੱਖ 13 ਹਜ਼ਾਰ ਰੁਪਏ ਤੇ ਦੁਕਾਨ ਦੇ 12 ਲੱਖ 63 ਹਜ਼ਾਰ ਰੁਪਏ ਨਾ ਮਿਲਣ ਕਰਕੇ ਥਾਣਾ ਬੇਗੋਵਾਲ ਵਿਖੇ ਬੀਤੀ 2 ਅਪ੍ਰੈਲ ਨੂੰ ਇਤਲਾਹ ਦਿੱਤੀ ਗਈ ਸੀ, ਜੋ ਇਸ ਕੇਸ ਸਬੰਧੀ ਵੀ ਹਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋ ਸਕੀ ਜਿਸ ਕਰਕੇ ਇਹ ਕਾਰਵਾਈ ਵੀ ਤੁਰੰਤ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਪੀੜਿਤ ਧਿਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਅੰਦਰ ਡੀ.ਐਸ.ਪੀ. ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਕੰਗ ਇਕਾਈ ਪ੍ਰਧਾਨ ਬਾਗਵਾਨਪੁਰ , ਅਰਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਕਸ਼ਮੀਰ ਸਿੰਘ, ਬਲਕਾਰ ਸਿੰਘ, ਗੁਰਵਿੰਦਰ ਸਿੰਘ, ਬਲਬੀਰ ਸਿੰਘ ਬਾਗਵਾਨਪੁਰ, ਜੋਗਾ ਸਿੰਘ ਬਾਗਵਾਨਪੁਰ, ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਲੋਕ ਰੈੱਡ ਕਰਾਸ ਦੀ ਮੂਵਮੈਂਟ ਨਾਲ ਜੁੜਨ-ਸਕੱਤਰ ਸਿੰਘ ਬੱਲ •ਵਿਸ਼ਵ ਰੈੱਡ ਕਰਾਸ ਦਿਵਸ 'ਤੇ ਰੈੱਡ ਕਰ... ਅਗਲੀ ਖ਼ਬਰ ਪੁਸਤਕ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਮੰਚ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ-ਡਾ. ਹਰਭਜਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।