22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ-ਅਕਾਸ਼ ਬਾਂਸਲ

ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਅਮਰਜੀਤ ਕੋਮਲ)-ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਉਦਯੋਗ ਨੂੰ ਹੁਲਾਰਾ ਦੇਣ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅੱਜ ਵੱਖ-ਵੱਖ ਉਦਯੋਗਪਤੀਆਂ ਤੇ ਉਨ੍ਹਾਂ ਦੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਥਾਨਕ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਤੇ ਇਹ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਇਸ ਲਈ ਉਦਯੋਗ ਲਈ ਇਕ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ | ਮੀਟਿੰਗ ਵਿਚ ਉਦਯੋਗਪਤੀਆਂ ਵਲੋਂ ਫੋਕਲ ਪੁਆਇੰਟਾਂ ਵਿਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੇ ਸਾਫ਼ ਸਫ਼ਾਈ ਵਰਗੇ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੇ | ਡਿਪਟੀ ਕਮਿਸ਼ਨਰ ਨੇ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੀਟਿੰਗ ਵਿਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਦਯੋਗਪਤੀਆਂ ਵਲੋਂ ਫੋਕਲ ਪੁਆਇੰਟਾਂ ਸਬੰਧੀ ਉਠਾਏ ਗਏ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਨਾਲ ਮਿਲਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਤੇ ਭਵਿੱਖ ਵਿਚ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ |
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਇਨਵੈਸਟੀਚਰ ਸੈਰਾਮਨੀ ਕਰਵਾਈ ਗਈ ਅਗਲੀ ਖ਼ਬਰ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਬਰਸੀ ਸਮਾਗਮ ਦੇ ਦੂਜੇ ਦਿਨ ਜਤਿੰਦਰ ਸਿੰਘ ਮਲਕਪੁਰ ਦੇ ਜਥੇ ਨੇ ਭਰੀ ਹਾਜ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।