ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਸਥਾਨਕ ਲਾਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਨਤੀਜਾ ਜਿੱਥੇ ਸ਼ਾਨਦਾਰ ਰਿਹਾ ਸਾਰੇ ਉੱਥੇ ਸਾਰੇ ਵਿਦਿਆਰਥੀ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਐਲਾਨੇ ਗਏ ਇਨ੍ਹਾਂ ਨਤੀਜਿਆਂ ਵਿਚ ਸੁਨੇਹਾ ਪੁੱਤਰੀ ਰਜੇਸ਼ ਕੁਮਾਰ ਨੇ 582 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਪ੍ਰਭਦੀਪ ਕੌਰ ਪੁੱਤਰੀ ਗੋਬਿੰਦਰ ਸਿੰਘ ਨੇ 546 ਅੰਕ ਲੈ ਕੇ ਦੂਜਾ ਤੇ ਵਿਸ਼ਾਲ ਪੁੱਤਰ ਸੁਆਮੀ ਦਿਆਲ ਨੇ 538 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਪਾਸ ਹੋਏ ਹਨ ਜਿਨ੍ਹਾਂ ਦਾ ਸਿਹਰਾ ਸਾਰੇ ਸਕੂਲ ਦੇ ਮਿਹਨਤੀ ਸਟਾਫ਼ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ , ਜਿਨ੍ਹਾਂ ਨੇ ਆਪਣਾ ਆਪਣਾ ਫ਼ਰਜ਼ ਨਿਭਾ ਕੇ ਬੱਚਿਆਂ ਨੂੰ ਇਨ੍ਹਾਂ ਨਤੀਜਿਆਂ ਤੇ ਪਹੁੰਚਾਇਆ ਹੈ ਲ ਇਸ ਸਮੇਂ ਇਸ ਸਕੂਲ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਦੇ ਪਿ੍ੰਸੀਪਲ ਮਨਦੀਪ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁੱਭ ਇੱਛਾਵਾਂ ਦਿੱਤੀਆਂ |