ਖਲਵਾੜਾ, 11 ਮਈ (ਮਨਦੀਪ ਸਿੰਘ ਸੰਧੂ)-ਖਾਟੀ ਤੋਂ ਭੋਗਪੁਰ ਸੜਕ ਤੇ ਜੀ ਐਨ ਏ ਯੂਨੀਵਰਸਿਟੀ ਦੇ ਨਜ਼ਦੀਕ ਵੇਈਾ ਤੇ ਪੁਲੀ ਬਣਾਉਣ ਦਾ ਕੰਮ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਵਲੋਂ ਵਰੋਸਾਏ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕਰਵਾਇਆ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਰਮਪੁਰ, ਖਾਟੀ ਅਤੇ ਪਲਾਹੀ ਦੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ, ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਜਾਣ ਲਈ ਅਤੇ ਇੱਥੋਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਜਾਣ ਲਈ ਹੋਰਨਾਂ ਪਿੰਡਾਂ ਤੋਂ ਘੁੰਮ ਕੇ ਆਉਣਾ ਪੈਂਦਾ ਸੀ ਅਤੇ ਹੁਣ ਸੰਗਤਾਂ ਦੇ ਸਹਿਯੋਗ ਨਾਲ ਇਸ ਪੁਲੀ ਦੇ ਬਣਨ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਸਹੂਲਤ ਮਿਲੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਰਘਬੀਰ ਸਿੰਘ, ਮੈਨੇਜਰ ਗੁਰਦੇਵ ਸਿੰਘ, ਭਾਈ ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਜੱਸਲ ਸਰਪੰਚ, ਮਨਜੀਤ ਕੌਰ ਪੰਚ ਅਤੇ ਮਲਕੀਤ ਸਿੰਘ ਪੰਚ ਆਦਿ ਹਾਜ਼ਰ ਸਨ |