22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ ਬੁੱਧਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ | ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਫ਼ੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ 'ਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ | ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ | ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ |

ਪਿਛਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਦੀ ਮੀਟਿੰਗ ਵਿਚ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸੰਤ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਨੇ ਖਾਟੀ-ਭੋਗਪੁਰ ਵੇਈਾ 'ਤੇ ਪੁਲੀ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।