ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਮਹਾਨ ਤਪੱਸਵੀ ਵਿੱਦਿਆ ਦੇ ਦਾਨੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਜੋ 1, 2 ਤੇ 3 ਜੂਨ ਨੂੰ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ ਦੀਆਂ ਤਿਆਰੀ ਸਬੰਧੀ ਇਲਾਕੇ ਦੀਆਂ ਸੰਗਤਾਂ ਦੀ ਇਕ ਅਹਿਮ ਮੀਟਿੰਗ ਡੇਰੇ ਦੀ ਮੁੱਖ ਸੇਵਾਦਾਰ ਤੇ ਸਾਬਕਾ ਪ੍ਰਧਾਨ ਐਸ ਜੀ ਪੀ ਸੀ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਵਿਖੇ 14 ਮਈ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ | ਇਸ ਮੌਕੇ ਬੀਬੀ ਜਗੀਰ ਕੌਰ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 14 ਮਈ ਨੂੰ ਬਾਬਾ ਜੀ ਅਸਥਾਨ 'ਤੇ ਸਮੇਂ ਸਿਰ ਪੁੱਜ ਕੇ ਬਰਸੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਦੇਣ ਤਾਂ ਜੋ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਹਨਾਂ ਤਿੰਨ ਦਿਨਾਂ ਬਰਸੀ ਸਮਾਗਮਾਂ ਨੂੰ ਸਫਲ ਬਣਾਇਆ ਜਾਵੇ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਪ੍ਰੋ ਜਸਵੰਤ ਸਿੰਘ ਮੁਰੱਬੀਆ, ਰਜਿੰਦਰ ਸਿੰਘ ਲਾਡੀ , ਵਿਕਰਮਜੀਤ ਸਿੰਘ ਵਿੱਕੀ, ਮਾਸਟਰ ਕਰਨੈਲ ਸਿੰਘ ਤੇ ਅਮਰੀਕ ਸਿੰਘ ਪੀ ਏ ਆਦਿ ਹਾਜ਼ਰ ਸਨ |