22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਪੰਚਾਇਤ ਭੁਲੱਥ ਦੇ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

ਅਜੀਤ ਡੈਸਕ 12-05-2026
ਭੁਲੱਥ, 11 ਮਈ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਦੇ ਸਮੂਹ ਦਫ਼ਤਰੀ ਅਤੇ ਸਫ਼ਾਈ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ | ਹੜਤਾਲ ਦੇ ਨਰਮ ਪੈਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ | ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਨਗਰ ਪੰਚਾਇਤ ਭੁਲੱਥ ਦੇ ਸਮੂਹ ਮੁਲਾਜ਼ਮਾਂ ਨੇ ਪੂਰਾ ਸਮਰਥਨ ਦਿੱਤਾ | ਇਸ ਦੌਰਾਨ ਮੁਲਾਜ਼ਮਾਂ ਨੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਨਹੀਂ ਕਰਦੀ, ਤਦ ਤੱਕ ਹੜਤਾਲ ਜਾਰੀ ਰਹੇਗੀ | ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਮੁਲਾਜ਼ਮਾਂ ਦਾ ਡੀ.ਏ. ਜਾਰੀ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਸ਼ਾਮਲ ਹੈ | ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਟਾਲਿਆ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਜੇਕਰ ਨਗਰ ਵਿਚ ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ | ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਨਗਰ ਭੁਲੱਥ ਦੇ ਬਾਜ਼ਾਰਾਂ ਅਤੇ ਗਲੀਆਂ ਦੇ ਕੋਨਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ | ਇਸ ਕਾਰਨ ਨਾ ਸਿਰਫ਼ ਗੰਦਗੀ ਫੈਲ ਰਹੀ ਹੈ, ਸਗੋਂ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਵੀ ਵੱਧ ਰਹੀ ਹੈ | ਅਜਿਹੇ ਹਾਲਾਤਾਂ ਵਿਚ ਨਗਰ ਵਾਸੀ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੇ ਹਨ | ਇਸ ਮੌਕੇ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਸੂਬਾ ਸਿੰਘ ਪ੍ਰਧਾਨ, ਕਸ਼ਮੀਰ ਕੌਰ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ, ਅਨਿਕੇਤ, ਕਿਰਨ, ਗੁਰਜੀਤ ਸਿੰਘ, ਅਸ਼ੋਕ ਕੁਮਾਰ ਪ੍ਰਧਾਨ, ਮਹਿੰਦਰ ਸਿੰਘ, ਅਜੈ, ਜੋਨੀ, ਰਜੇਸ਼ ਕੁਮਾਰ, ਦਮਨ, ਰਾਹੁਲ, ਰਜਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਕਾਸ਼, ਸੁਭਾਸ਼, ਜਤਿੰਦਰ, ਨਵਲ ਜੋਤ, ਆਕਾਸ਼, ਸੂਰਜ, ਵਿਕਰਮ, ਕਿ੍ਸ਼ਨਾ, ਕਰਨ, ਸਾਗਰ, ਰਵੀ, ਰੀਨਾ, ਰਾਜਵੰਤੀ, ਸੁਨੀਤਾ, ਮਨੀਤਾ, ਮਨਜੋਤ, ਬਿਮਲਾ, ਕਮਲੇਸ਼, ਬਸੰਤੀ, ਸੋਨਮ ਅਤੇ ਫੁਲਵੰਤੀ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਮੈਂਬਰ ਫ਼ਸਲੀ ਰਹਿੰਦ-ਖੰੂਹਦ ਨੂੰ ਖੇਤਾਂ ਵਿਚ ਮਿਲਾਉਣ-ਗੁਰਯਾਦਵਿੰਦਰ ਸਿੰਘ ਅਗਲੀ ਖ਼ਬਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਮੀਟਿੰਗ 14 ਮਈ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।