ਫਗਵਾੜਾ, 11 ਮਈ (ਚਾਨਾ)-ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਰੱਖਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 127(6) ਬੀ.ਐੱਨ.ਐੱਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਸਰਕਾਰੀ ਸਕੂਲ ਵਿਖੇ ਪੜ੍ਹਦੀ ਹੈ ਤੇ ਸਕੂਲ ਤੋਂ ਵਾਪਸ ਨਹੀਂ ਪੁੱਜੀ ਤੇ ਉਨ੍ਹਾਂ ਦੀ ਲੜਕੀ ਨੂੰ ਕਿਸੇ ਵਿਅਕਤੀ ਨੇ ਗੁਪਤ ਤੌਰ 'ਤੇ ਗ਼ਲਤ ਹਿਰਾਸਤ 'ਚ ਰੱਖਿਆ ਹੋਇਆ ਹੈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |