23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨੌਜਵਾਨ ਨੂੰ ਘੇਰ ਕੇ ਕੁੱਟਮਾਰ ਕਰਨ ਸਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਤੇ ਉਸ ਦੇ ਦੋਸਤ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨਾਗਿਡੀ ਰਿਸ਼ੀ ਵਰਮਾ ਵਾਸੀ ਗਰੀਨ ਵੈਲੀ ਮਹੇੜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਕਾਰ 'ਚ ਜਾ ਰਹੇ ਸੀ ਤਾਂ ਉਕਤ ਵਿਅਕਤੀਆਂ ਨੇ ਘੇਰ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਹਿਮਾਂਸ਼ੂ, ਅੰਮਿ੍ਤ, ਸਤਿਅਮ, ਨਵਨੀਥ, ਅਭਿਸ਼ੇਕ ਉਰਫ਼ ਸੈਡੀ, ਰਾਹੁਲ, ਢੋਕੇ ਵਾਸੀਆਨ ਮਹੇੜੂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਇਕ ਗਿ੍ਫ਼ਤਾਰ
ਕਪੂਰਥਲਾ, 11 ਮਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਸਬੰਧੀ ਇਕ ਵਿਅਕਤੀ ਨੂੰ ਕੇਸ ਦਰਜ ਕਰਨ ਉਪਰੰਤ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪਿੰਦਰਜੀਤ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਉਹ ਪ੍ਰੋਫੈਸਰ ਕਲੋਨੀ ਨੇੜੇ ਸਥਿਤ ਇਕ ਸਲੂਨ ਅਕੈਡਮੀ ਵਿਖੇ ਕੰਮ ਸਿੱਖਦਾ ਹੈ ਤੇ ਬੀਤੀ 1 ਮਈ ਨੂੰ ਉਸਨੇ ਰੋਜ਼ਾਨਾ ਦੀ ਤਰ੍ਹਾਂ ਆਪਣਾ ਮੋਟਰਸਾਈਕਲ ਅਕੈਡਮੀ ਦੇ ਬਾਹਰ ਖੜਾ ਕੀਤਾ ਤੇ ਜਦੋਂ ਸ਼ਾਮ ਨੂੰ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸਨੇ ਅਕੈਡਮੀ ਦੇ ਸੀ.ਸੀ.ਟੀ.ਵੀ. ਕੈਮਰੇ ਦੇਖੇ ਤਾਂ ਉਸਨੂੰ ਪਤਾ ਲੱਗਾ ਕਿ ਉਸਦਾ ਮੋਟਰਸਾਈਕਲ ਕਥਿਤ ਦੋਸ਼ੀ ਰਾਜਵਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਬੂਟਾਂ ਨੇ ਚੋਰੀ ਕੀਤਾ ਹੈ | ਜਿਸ 'ਤੇ ਸਿਟੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਸ਼ਿਵਰਾਜ ਚਾਹਲ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਕੇਸ ਦਰਜ ਅਗਲੀ ਖ਼ਬਰ ਮਿਊਾਸੀਪਲ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।