23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਕੇਸ ਦਰਜ

ਅਜੀਤ ਡੈਸਕ 12-05-2026
ਭੁਲੱਥ, 11 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾੜੇ ਅਨਸਰਾਂ ਦੀ ਭਾਲ ਵਿਚ ਏ.ਐੱਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਨਡਾਲਾ-ਬੇਗੋਵਾਲ ਰੋਡ 'ਤੇ ਵੇਈਾ ਪੁਲ ਚੌਂਕ ਭੁਲੱਥ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਸ਼ੱਕ ਦੇ ਆਧਾਰ 'ਤੇ ਜਦੋਂ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ਼ ਗਿਆਨੀ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਨੌਜਵਾਨ ਨੂੰ ਘੇਰ ਕੇ ਕੁੱਟਮਾਰ ਕਰਨ ਸਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।