23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹਾਈ ਸਕੂਲ ਰਾਮਗੜ੍ਹ ਦੀ ਵਿਦਿਆਰਥਣ ਨੇ 10ਵੀਂ ਦੀ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਅਜੀਤ ਡੈਸਕ 12-05-2026
ਭੁਲੱਥ, 11 ਮਈ (ਮਨਜੀਤ ਸਿੰਘ ਰਤਨ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸਰਕਾਰੀ ਹਾਈ ਸਕੂਲ ਰਾਮਗੜ੍ਹ (ਕਪੂਰਥਲਾ) ਦੀ ਵਿਦਿਆਰਥਣ ਮਨਿੰਦਰ ਕੌਰ ਸਪੁੱਤਰੀ ਜਸਪਾਲ ਸਿੰਘ ਨੇ 650 ਵਿਚੋਂ 639 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਹ ਪੰਜਾਬ ਭਰ ਵਿਚ 16ਵੇਂ ਨੰਬਰ 'ਤੇ ਮੈਰਿਟ ਵਿਚ ਆਈ | ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵਿਦਿਆਰਥਣ ਦੇ ਮਾਤਾ ਪਿਤਾ ਵੱਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਸਕੂਲ ਦੇ ਇੰਚਾਰਜ ਗੁਰਮੇਲ ਸਿੰਘ, ਰੀਟਾ, ਇੰਦੂ, ਹਰਪ੍ਰੀਤ ਕੌਰ, ਸੁਰਿੰਦਰ ਕੁਮਾਰ, ਡਿੰਪਲ, ਪਵਨ ਕੁਮਾਰ, ਸਰਵਣ ਕੁਮਾਰ, ਮਨਜੀਤ ਕੌਰ ਤੇ ਰੁਪਿੰਦਰਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਨੇ ਸਭ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਤੇ ਡੀ.ਡੀ. ਓ. ਗੁਲਜਾਰ ਸਿੰਘ ਨੇ ਪਰਿਵਾਰ ਨੂੰ ਵਿਸ਼ੇਸ਼ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਫਲਤਾ ਲਈ ਬੀ.ਐਨ.ਓ. ਮਲਕੀਤ ਸਿੰਘ, ਸਮੂਹ ਬੀ.ਆਰ.ਸੀ. ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਇਹ ਜਿੱਤ ਹਾਸਿਲ ਕੀਤੀ ਹੈ ਅਤੇ ਜ਼ਿਲ੍ਹਾ ਕਪੂਰਥਲਾ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਪਿੰਡ ਦੇ ਸਰਪੰਚ ਹਰਜੀਤ ਕੌਰ, ਨੰਬਰਦਾਰ ਅਮਰੀਕ ਸਿੰਘ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥਣ ਦੇ ਮਾਪਿਆਂ ਨੂੰ ਜਾਂਦਾ ਹੈ | ਇਸ ਮੌਕੇ ਤੇ ਬੱਚੇ ਨੂੰ ਭਵਿੱਖ ਵਿਚ ਬਣਨ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਡਾਕਟਰ ਬਣਨ ਦੀ ਇੱਛਾ ਪ੍ਰਗਟਾਈ | ਇਸ ਮੌਕੇ ਤੇ ਵਿਦਿਆਰਥਣ ਦਾ ਉਸ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ਼ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ |
ਪਿਛਲੀ ਖ਼ਬਰ ਸਰਕਾਰੀ ਗਰਲਜ਼ ਸਕੂਲ ਦੀ ਵਿਦਿਆਰਥਣ ਨੇ 97.54 ਪ੍ਰਤੀਸ਼ਤ ਅੰਕਾਂ ਨਾਲ ਜ਼ਿਲੇ੍ਹ 'ਚੋਂ ਦੂਸਰਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।