23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਕਪੂਰਥਲਾ ਜ਼ਿਲ੍ਹਾ ਪੰਜਾਬ 'ਚੋਂ 8ਵੇਂ ਸਥਾਨ 'ਤੇ ਰਿਹਾ

ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਕਪੂਰਥਲਾ ਜ਼ਿਲ੍ਹਾ 96.75 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਵਿਚੋਂ 8ਵੇਂ ਸਥਾਨ 'ਤੇ ਰਿਹਾ | ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹੇ ਦੇ 6982 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਜਿਨ੍ਹਾਂ ਵਿਚੋਂ 6755 ਵਿਦਿਆਰਥੀ ਪਾਸ ਹੋਏ | ਜ਼ਿਲ੍ਹੇ ਦੀਆਂ ਦੋ ਵਿਦਿਆਰਥਣਾਂ ਨੇ ਮਨਿੰਦਰ ਕੌਰ ਸਰਕਾਰੀ ਹਾਈ ਸਕੂਲ ਰਾਮਗੜ੍ਹ ਨੇ 98.31 ਪ੍ਰਤੀਸ਼ਤ ਤੇ ਸਲੋਨੀ ਬੰਗਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 97.54 ਪ੍ਰਤੀਸ਼ਤ ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਨਾਂ ਦਰਜ ਕਰਵਾਇਆ ਤੇ ਇਹ ਦੋਵੇਂ ਵਿਦਿਆਰਥਣਾਂ ਜ਼ਿਲ੍ਹੇ ਵਿਚ ਕ੍ਰਮਵਾਰ ਪਹਿਲੇ ਤੇ ਦੂਜੇ ਸਥਾਨ 'ਤੇ ਰਹੀਆਂ, ਜਦਕਿ ਸਾਨੀਆ ਮਹੇ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 95.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਰਾਜੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਮਨਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਨੇ 95.23 ਪ੍ਰਤੀਸ਼ਤ, ਗੋਪਾਲ ਗੁਪਤਾ ਸ੍ਰੀ ਮਹਾਂਵੀਰ ਜੈਨ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 95.23 ਪ੍ਰਤੀਸ਼ਤ, ਪ੍ਰੀਆ ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਨੇ 95.23 ਪ੍ਰਤੀਸ਼ਤ, ਹਰਪ੍ਰੀਤ ਕੌਰ ਡਾ. ਰਾਮ ਰੱਖਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਦੋਨਾਂ ਨੇ 95.08 ਪ੍ਰਤੀਸ਼ਤ, ਹਰਕੀਰਤ ਕੌਰ ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਨੇ 94.77 ਪ੍ਰਤੀਸ਼ਤ, ਸਿਮਰਨ ਮਹੇ ਸ੍ਰੀ ਮਹਾਂਵੀਰ ਜੈਨ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ 94.62 ਪ੍ਰਤੀਸ਼ਤ ਤੇ ਸਰਵੋਤਮ ਸਹੋਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਨੇ 94.62 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉਪ ਸਿੱਖਿਆ ਅਫ਼ਸਰ ਨੇ ਬੋਰਡ ਦੀ ਮੈਰਿਟ ਸੂਚੀ ਵਿਚ ਰਹਿਣ ਵਾਲੀਆਂ ਵਿਦਿਆਰਥਣਾਂ ਜ਼ਿਲ੍ਹੇ ਵਿਚ ਬਹੁਤ ਵਧੀਆ ਨੰਬਰ ਲੈ ਕੇ ਟੋਪ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਕੂਲ ਮੁਖੀਆਂ, ਬੀ.ਐਨ.ਓ. ਤੇ ਸਕੂਲਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਜਿਨ੍ਹਾਂ ਦੀ ਯੋਗ ਅਗਵਾਈ ਸਦਕਾ 10ਵੀਂ ਜਮਾਤ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ |
ਪਿਛਲੀ ਖ਼ਬਰ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਸਰਕਾਰੀ ਗਰਲਜ਼ ਸਕੂਲ ਦੀ ਵਿਦਿਆਰਥਣ ਨੇ 97.54 ਪ੍ਰਤੀਸ਼ਤ ਅੰਕਾਂ ਨਾਲ ਜ਼ਿਲੇ੍ਹ 'ਚੋਂ ਦੂਸਰਾ ਸਥਾਨ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।