23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 12-05-2026
ਭੁਲੱਥ, 11 ਮਈ (ਮਨਜੀਤ ਸਿੰਘ ਰਤਨ)-ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 100 ਪ੍ਰਤੀਸ਼ਤ ਨਤੀਜਾ ਹਾਸਲ ਕੀਤਾ, ਜਿਸ ਨਾਲ ਸਕੂਲ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਨਤੀਜੇ ਵਿਚ ਪਹਿਲੇ , ਦੂਜੇ ਅਤੇ ਤੀਜੇ ਸਥਾਨ ਸਿਮਰਪ੍ਰੀਤ ਕੌਰ, ਤਮਨਪ੍ਰੀਤ ਕੌਰ ਤੇ ਤੂਸ਼ਾਰ ਸੇਠੀ ਰਹੇ | ਵਿਦਿਆਰਥੀਆਂ ਦੀ ਇਸ ਕਾਮਯਾਬੀ ਲਈ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਜਨਕ ਰਾਜ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਸਕੂਲ ਦੇ ਅਨੁਸ਼ਾਸਨ, ਮਿਹਨਤ ਅਤੇ ਉੱਚ ਸਿੱਖਿਆ ਮਿਆਰ ਦੀ ਪਹਿਚਾਣ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਚੰਗੇ ਸੰਸਕਾਰ ਅਤੇ ਜੀਵਨ ਮੁੱਲ ਵੀ ਦੇਣਾ ਹੈ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਗੁਰਮਨਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਸਦਕਾ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਸਕੂਲ ਦਾ ਨਾਮ ਰੌਸ਼ਨ ਕਰਨਗੇ | ਇਸ ਮੌਕੇ 'ਤੇ ਰਜਨੀ ਸਭਰਵਾਲ, ਮੁਕੇਸ਼ ਜੱਸਲ, ਵੀਨਾ ਧਵਨ, ਰਜਵਿੰਦਰ ਕੌਰ, ਨਵਦੀਪ ਕੌਰ, ਸੁਖਵਿੰਦਰ ਕੌਰ, ਜਰਮਨਜੀਤ ਕੌਰ, ਵਿਸ਼ਾਲੀ, ਆਰਤੀ, ਜਸਦੀਪ ਗੌਗਨਾ, ਰਜਨੀ, ਸੰਦੀਪ ਕੌਰ, ਅਮਨਦੀਪ ਕੌਰ ਅਤੇ ਸਪਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪੰਜਾਬ ਸਰਕਾਰ ਦੀ ਅਸਫਲਤਾ ਦਾ ਸਬੂਤ-ਠੇਕੇਦਾਰ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਕਪੂਰਥਲਾ ਜ਼ਿਲ੍ਹਾ ਪੰਜਾਬ 'ਚੋਂ 8ਵੇਂ ਸਥਾਨ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।