ਫਗਵਾੜਾ, 11 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਇਸ ਨੂੰ ਕਾਬੂ ਕਰਨ ਵਿਚ ਪੰਜਾਬ ਸਰਕਾਰ ਦੀ ਕਥਿਤ ਅਸਫਲਤਾ ਇੱਕ ਗੰਭੀਰ ਮੁੱਦਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾਈ ਉਪ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਹੀ | ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਉਦੋਂ ਆਪਣੀ ਜੋਸ਼ ਗੁਆ ਬੈਠੀ ਹੈ ਜਦੋਂ ਮੁਹਿੰਮ ਦੇ ਬਾਵਜੂਦ ਪਿਛਲੇ 15 ਦਿਨਾਂ ਵਿਚ ਨਸ਼ਿਆਂ ਕਾਰਨ ਪੰਜ ਮੌਤਾਂ ਹੋਈਆਂ ਹਨ | ਠੇਕੇਦਾਰ ਨੇ ਸੂਬੇ ਵਿਚ ਨਸ਼ਿਆਂ ਦੀ ਓਵਰ ਡੋਜ਼ ਕਾਰਨ ਹਾਲ ਹੀ ਵਿਚ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਤੇ ਚਿੰਤਾ ਪ੍ਰਗਟ ਕੀਤੀ | ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਭਾਵੁਕ ਹੋ ਕੇ ਠੇਕੇਦਾਰ ਨੇ ਸਰਕਾਰ ਨੂੰ ਪੁੱਛਿਆ ਪੰਜਾਬ ਹੋਰ ਕਿੰਨੇ ਪੁੱਤਰ ਗੁਆਏਗਾ ਪੰਜਾਬ ਦੇ ਨੌਜਵਾਨਾਂ ਨੂੰ ਕੌਣ ਬਚਾਏਗਾ ਪੰਜਾਬ ਨਸ਼ਿਆਂ ਕਾਰਨ ਰੋਜ਼ਾਨਾ ਹੋਣ ਵਾਲੇ ਅੰਤਿਮ ਸੰਸਕਾਰਾਂ ਦਾ ਸੋਗ ਮਨਾ ਰਿਹਾ ਹੈ | ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲੇ ਇਹ ਵਾਲੀਆ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ |