23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਦੇ ਲੋਕ ਆਪ ਨੂੰ ਚੱਲਦਾ ਕਰਕੇ ਅਕਾਲੀ ਦਲ ਨੂੰ ਸੱਤਾ ਸੌਂਪਣ ਲਈ ਤਿਆਰ-ਪਰਮਜੀਤ ਸਿੰਘ ਐਡਵੋਕੇਟ, ਕੁਲਦੀਪ ਸਿੰਘ ਬੂਲੇ

ਅਜੀਤ ਡੈਸਕ 12-05-2026
ਕਪੂਰਥਲਾ, 11 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਪੂਰਥਲਾ ਹਲਕੇ ਦੇ ਸਾਬਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਕੇ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਪੰਜਾਬ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ, ਇਸ ਵਾਰ ਨਗਰ ਨਿਗਮ ਦੀਆਂ ਚੋਣਾਂ ਵਿਚ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ | ਪਰਮਜੀਤ ਸਿੰਘ ਐਡਵੋਕੇਟ ਤੇ ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ ਸੌਂਪਣ ਲਈ ਤਿਆਰ ਹਨ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਦੋਵਾਂ ਆਗੂਆਂ ਨੂੰ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾ ਸਕੇ |


ਪਿਛਲੀ ਖ਼ਬਰ ਉਦਯੋਗਪਤੀ ਲਾਲਾ ਚਰਨ ਦਾਸ ਮਨਚੰਦਾ ਹੋਏ ਪੰਜ ਤੱਤਾਂ 'ਚ ਵਲੀਨ ਅਗਲੀ ਖ਼ਬਰ ਮਾਤਾ ਭੱਦਰਕਾਲੀ ਦਾ 79ਵਾਂ ਸਾਲਾਨਾ ਮੇਲਾ 13 ਮਈ ਨੂੰ , ਅੱਜ ਕੱਢੀ ਜਾਵੇਗੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।