ਆਮ ਆਦਮੀ ਪਾਰਟੀ ਛੱਡ ਕੇ ਜਗਤਾਰ ਸਿੰਘ ਝੀਤਾ ਮੁੜ ਹੋਏ ਕਾਂਗਰਸ ਵਿਚ ਸ਼ਾਮਿਲ <br/>
ਅਜੀਤ ਡੈਸਕ
12-05-2026
ਮਾਡਰਨ ਜੇਲ੍ਹ ਵਿਚੋਂ 7 ਮੋਬਾਈਲ ਫ਼ੋਨ ਬਰਾਮਦ, ਚਾਰ ਹਵਾਲਾਤੀਆਂ ਵਿਰੁੱਧ ਕੇਸ ਦਰਜ
ਕਪੂਰਥਲਾ, 11 ਮਈ (ਸਡਾਨਾ)-ਮਾਡਰਨ ਜੇਲ੍ਹਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ 4 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹਦੇ ਸਹਾਇਕ ਸੁਪਰਡੈਂਟ ਰਾਜ ਕੁਮਾਰ ਤੇ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਪਾਸੋਂ 7 ਮੋਬਾਈਲ ਫ਼ੋਨ ਬਰਾਮਦ ਹੋਏ | ਜਿਸ ਤਹਿਤ ਹਵਾਲਾਤੀ ਪਿ੍ਤਪਾਲ ਸਿੰਘ ਉਰਫ ਪੀਤਾ ਵਾਸੀ ਜਲੰਧਰ, ਕੈਦੀ ਵਿਜੇ ਕੁਮਾਰ ਵਾਸੀ ਨਕੋਦਰ, ਹਰਵਿੰਦਰ ਸਿੰਘ ਵਾਸੀ ਲੁਧਿਆਣਾ, ਹਵਾਲਾਤੀ ਰਾਜਪਾਲ ਉਰਫ ਪਾਲੀ ਵਾਸੀ ਰਾਮਾ ਮੰਡੀ ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ | ਜਿਨ੍ਹਾਂ ਨੂੰ ਕੋਤਵਾਲੀ ਪੁਲਿਸ ਪੋ੍ਰਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |