23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਤੇਜ਼ ਹਨੇਰੀ ਤੇ ਝੱਖੜ ਕਾਰਨ ਦਰੱਖ਼ਤ ਟੁੱਟਣ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਅਜੀਤ ਡੈਸਕ 12-05-2026
ਢਿਲਵਾਂ, 11 ਮਈ (ਪ੍ਰਵੀਨ ਕੁਮਾਰ)-ਬੀਤੀ ਰਾਤ ਆਈ ਤੇਜ਼ ਹਨੇਰੀ ਝੱਖੜ ਦੇ ਕਾਰਨ ਆਮ ਜਨਜੀਵਨ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਇਆ ਹੈ, ਉੱਥੇ ਕਈ ਥਾਵਾਂ 'ਤੇ ਸੜਕਾਂ ਕਿਨਾਰੇ ਲੱਗੇ ਦਰਖਤਾਂ ਦੇ ਟੁੱਟਣ ਨਾਲ ਆਵਾਜਾਈ ਦੇ ਪ੍ਰਭਾਵਿਤ ਹੋਣ ਦੀ ਸੂਚਨਾ ਮਿਲੀ ਹੈ | ਇਸੇ ਤਰਾਂ 132 ਕੇ ਵੀ ਸਬਡਵੀਜ਼ਨ ਢਿਲਵਾਂ ਅਧੀਨ ਆਉਂਦੇ ਖੇਤਰਾਂ ਵਿਚ ਬਿਜਲੀ ਦੇ ਪੋਲ ਟੁੱਟਣ ਨਾਲ ਜਿੱਥੇ ਬਿਜਲੀ ਸਪਲਾਈ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਈ ਹੈ, ਉੱਥੇ ਇਸ ਤੇਜ਼ ਝੱਖੜ ਨਾਲ ਪਾਵਰਕਾਮ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ | ਦੱਸਣਯੋਗ ਹੈ ਕਿ ਬਿਜਲੀ ਸਪਲਾਈ ਬੰਦ ਹੋਣ ਨਾਲ ਕਈ ਥਾਵਾਂ 'ਤੇ ਮੋਬਾਈਲ ਟਾਵਰ ਦੇ ਬੰਦ ਹੋਣ ਉਪਰੰਤ ਰੇਲਵੇ ਡਿਪੂ ਢਿਲਵਾਂ ਦੇ ਵਾਸੀਆਂ ਨੂੰ ਮੋਬਾਈਲ ਸਿਗਨਲ ਨਾ ਆਉਣ ਦੀ ਪੇ੍ਰਸ਼ਾਨੀ ਵੀ ਝੱਲਣੀ ਪਈ ਹੈ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਗਲੀ ਖ਼ਬਰ ਮਾਤਾ ਭੱਦਰਕਾਲੀ ਦੇ 79ਵੇਂ ਮੇਲੇ ਸੰਬੰਧੀ 1100 ਸ੍ਰੀ ਦੁਰਗਾ ਸਤੁਤੀ ਦੇ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।