24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਚੋਣਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਅਜੀਤ ਡੈਸਕ 12-05-2026

ਢਿਲਵਾਂ, 11 ਮਈ (ਗੋਬਿੰਦ ਸੁਖੀਜਾ)-ਨਿਕਟ ਭਵਿੱਖ ਵਿਚ ਆ ਰਹੀਆਂ ਚੋਣਾਂ ਲਈ ਤਿਆਰੀ ਕਰਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਅੱਜ ਡਾਕਟਰ ਹਰਜਿੰਦਰ ਸਿੰਘ ਜੱਖੁ ਪ੍ਰਧਾਨ ਦੋਆਬਾ ਜੋਨ ਅਤੇ ਭਾਈ ਕੁਲਵਿੰਦਰ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਵਿਚ ਢਿਲਵਾਂ ਵਿਚ ਮੀਟਿੰਗ ਹੋਈ | ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਸਾਰੀਆਂ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਬੀਬੀ ਬੀਬੀ ਸੁਖਜਿੰਦਰ ਕੌਰ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਗੁਰਦਿਆਲ ਸਿੰਘ ਮਾਨਾਵਾਲ ਪੈੱ੍ਰਸ ਸਕੱਤਰ, ਮਲਕੀਤ ਸਿੰਘ, ਦਿਲਬਾਗ ਸਿੰਘ, ਮੇਜਰ ਸਿੰਘ, ਬੂਟਾ ਸਿੰਘ, ਮੱਖਣ ਸਿੰਘ ਸਾਬਕਾ ਸਰਪੰਚ ਬੁਤਾਲਾ, ਬੀਬੀ ਚਰਨਜੀਤ ਕੌਰ ਵਾਈਸ ਪ੍ਰਧਾਨ ਕਪੂਰਥਲਾ ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ |
ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਨੂੰ ਸਖ਼ਤੀ ਨਾਲ ਬੰਦ ਕਰਵਾਇਆ ਜਾਵੇ-ਓਮਕਾਰ ਕਾਲੀਆ
ਕਪੂਰਥਲਾ, 11 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਇਕ ਬਿਆਨ ਵਿਚ ਕਿਹਾ ਕਿ 13 ਮਈ ਨੂੰ ਮਾਤਾ ਭੱਦਰਕਾਲੀ ਦੇ ਸਾਲਾਨਾ ਮੇਲੇ ਨੂੰ ਮੁੱਖ ਰੱਖਦਿਆਂ 12 ਮਈ ਨੂੰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਸਬੰਧੀ ਹੁਕਮਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਸਖ਼ਤੀ ਨਾਲ ਲਾਗੂ ਕਰੇ | ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਪ੍ਰਸ਼ਾਸਨ ਵਲੋਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਵੀ ਸ਼ਰਾਬ ਦੇ ਠੇਕੇਦਾਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੇ ਹਨ | ਜਿਸ ਕਾਰਨ ਮਾਤਾ ਭੱਦਰਕਾਲੀ ਦੇ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ | ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਮੇਲੇ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਲਗਾਏ ਜਾਣ ਵਾਲੇ ਲੰਗਰ, ਛਬੀਲਾਂ ਦੇ ਸਟਾਲਾਂ ਨੂੰ ਮੁੱਖ ਰੱਖਦਿਆਂ ਨਿਰੰਤਰ 24 ਘੰਟੇ ਬਿਜਲੀ ਸਪਲਾਈ ਤੇ ਪਾਣੀ ਵਿਵਸਥਾ ਕੀਤੀ ਜਾਵੇ ਤਾਂ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਮੇਲੇ ਦੌਰਾਨ ਸਮਾਜ ਵਿਰੋਧੀ ਅਨਸਰਾਂ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਤੇ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਵਾਜਾਈ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ-ਕਪੂਰਥਲਾ ਰੋਡ 'ਤੇ ਦੋ ਦਿਨ ਲਈ ਵੱਡੀਆਂ ਗੱਡੀਆਂ ਦੇ ਦਾਖਲੇ 'ਤੇ ਪੂਰੇ ਦਿਨ ਲਈ ਪਾਬੰਦੀ ਲਗਾਈ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਨੂੰ ਸਫ਼ਲ ਬਣਾਉਣ ਲਈ ਮੰਦਿਰ ਕਮੇਟੀ ਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ |

ਪਿਛਲੀ ਖ਼ਬਰ ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ ਦਰਖੱਤ, ਬਿਜਲੀ ਦੇ ਖੰਭੇ ਤੇ ਗੁਜਰਾਂ ਦੇ ਕੁੱਲ ਨੁਕਸਾਨੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੇਂਦਰੀ ਸਹਿਕਾਰੀ ਬੈਂਕ ਮੂਹਰੇ ਧਰਨਾ ਦੇ ਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।