25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੈਂਡਿੰਗ ਚਲਾਨ ਨਿਰਧਾਰਿਤ ਸਮੇਂ ਅੰਦਰ ਭੁਗਤਾਨ ਕਰਨ ਵਾਹਨ ਮਾਲਕ-ਹਰਕਰਮ ਰੰਧਾਵਾ <br/>

ਅਜੀਤ ਡੈਸਕ 13-05-2026
ਫਗਵਾੜਾ, 12 ਮਈ (ਚਾਨਾ)-ਰਿਜਨਲ ਟਰਾਂਸਪੋਰਟ ਅਫ਼ਸਰ ਹਰਕਰਮ ਸਿੰਘ ਰੰਧਾਵਾ ਨੇ ਲੋਕਾਂ ਤੇ ਸਬੰਧਿਤ ਵਾਹਨ ਮਾਲਕਾ ਨੂੰ ਸੂਚਿਤ ਕਰਦਿਆਂ ਕਿਹਾ ਕਿ ਜਿਨ੍ਹਾਂ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ ਚਲਾਨਾਂ ਦੀ ਰਕਮ ਲੰਬੇ ਸਮੇਂ ਤੋ ਅਦਾ ਨਹੀਂ ਕੀਤੀ ਗਈ ਹੈ, ਜੋ ਸਰਕਾਰੀ ਰਿਕਾਰਡ ਅਨੁਸਾਰ ਪੈਂਡਿੰਗ ਪਈ ਹੈ | ਅੱਜ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਵਾਹਨਾਂ ਨਾਲ ਸਬੰਧਿਤ ਪੈਂਡਿੰਗ ਚਲਾਨਾਂ ਨੂੰ ਤੁਰੰਤ ਅਦਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਅੰਦਰ ਭੁਗਤਾਨ ਨਾ ਕਰਨ ਦੀ ਸੂਰਤ 'ਚ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਜਿਸ ਲਈ ਵਾਹਨ ਮਾਲਕ ਖ਼ੁਦ ਜ਼ਿੰਮੇਵਾਰੀ ਹੋਣਗੇ | ਉਨ੍ਹਾਂ ਦੱਸਿਆ ਕਿ ਚਲਾਨਾਂ ਸਬੰਧੀ ਹੋਰ ਜਾਣਕਾਰੀ ਜਾਂ ਭੁਗਤਾਨ ਲਈ ਦਫ਼ਤਰ ਰਿਜਨਲ ਟਰਾਂਸਪੋਰਟ ਅਫ਼ਸਰ ਕਪੂਰਥਲਾ ਨਾਲ ਕੰਮ ਵਾਲੇ ਦਿਨਾਂ 'ਚ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਸਤਪਾਲ ਕਾਲਾ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਹਨੇਰੀ ਕਾਰਨ ਪ੍ਰਵਾਸੀ ਪਰਿਵਾਰ ਦਾ ਨੁਕਸਾਨ, ਇਕ ਔਰਤ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।