25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ 10ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਅਜੀਤ ਡੈਸਕ 13-05-2026
ਨਡਾਲਾ, 12 ਮਈ (ਰਘਬਿੰਦਰ ਸਿੰਘ)-ਸਥਾਨਕ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਤੀਜਾ 100 ਫ਼ੀਸਦੀ ਲਿਆ ਕੇ ਇਲਾਕੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਲਕ ਸਹੋਤਾ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸਿਮਰਨਜੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਮਾਸਟਰ ਬਲਦੇਵ ਰਾਜ, ਮੈਨੇਜਮੈਂਟ ਡਾਇਰੈਕਟਰ ਨਰੇਸ਼ ਸ਼ਰਮਾ ਅਤੇ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਸਦਕਾ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br... ਅਗਲੀ ਖ਼ਬਰ ਦਸਮੇਸ਼ ਅਕੈਡਮੀ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।