25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਵਿਖੇ ਇੰਟਰਐਕਟਿਵ ਪੈਨਲ ਦੀ ਸ਼ੁਰੂਆਤ

ਅਜੀਤ ਡੈਸਕ 13-05-2026
ਕਾਲਾ ਸੰਘਿਆਂ, 12 ਮਈ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਨਵੇਂ ਕੰਪਿਊਟਰ ਅਤੇ ਇੰਟਰਐਕਟਿਵ ਪੈਨਲ ਦਾ ਉਦਘਾਟਨ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਮੈਂਬਰ ਸਾਹਿਬਾਨਾਂ ਦੁਆਰਾ ਸਾਂਝੇ ਤੌਰ ਤੇ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ (ਸਟੇਟ ਅਵਾਰਡੀ) ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਦੀਆਂ ਤਕਨੀਕੀ ਸਿੱਖਿਆ ਦੇ ਸੁਧਾਰ ਵਜੋਂ ਸਕੂਲ ਨੰੂ 7 ਨਵੇਂ ਕੰਪਿਊਟਰ ਅਤੇ 2 ਇੰਟਰ ਐਕਟਿਵ ਪੈਨਲ ਬੋਰਡ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਨੈਸ਼ਨਲ ਟੈਕਨਾਲੋਜੀ ਦੇ ਨੂੰ ਸਮਰਪਿਤ ਕੰਪਿਊਟਰ ਅਤੇ ਪੈਨਲ ਬੋਰਡ ਦੇ ਉਦਘਾਟਨ ਉਪਰੰਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਹਰਭਜਨ ਸਿੰਘ, ਸੰਤੋਖ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਪਰਵੀਨ ਕੁਮਾਰ, ਅਰਵਿੰਦਰ ਕੌਰ, ਸੂਰਜ ਵਰਮਾ, ਮਨਜਿੰਦਰ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸਨ | ਇਨ੍ਹਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਜਸਵੀਰ ਸਿੰਘ ਟੌਹਰ, ਨੰਬਰਦਾਰ ਗੁਰਚਰਨ ਸਿੰਘ, ਮੈਨੇਜਰ ਲਖਵੀਰ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਬੇਗੋਵਾਲ 'ਚ ਹੋਏ ਕਤਲ ਦੇ ਮਾਮਲੇ ਸੰਬੰਧੀ ਪੁਲਿਸ ਵਲੋਂ ਇਕ ਨੌਜਵਾਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਹੜਤਾਲ ਦੇ ਚੱਲਦਿਆਂ ਨਗਰ ਪੰਚਾਇਤ ਦਫ਼ਤਰ ਦੇ ਕਰਮਚਾਰੀਆਂ ਵਲੋਂ ਮੁਹਤਬਰਾਂ ਨੂੰ ਕੂੜਾ ਚੁੱਕਣ ਤੋਂ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।