01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੁਆਮੀ ਸੰਤ ਦਾਸ ਪਬਲਿਕ ਸਕੂਲ, ਫਗਵਾੜਾ ਦੇ ਵਿਦਿਆਰਥੀਆਂ ਵਲੋਂ ਸੀ. ਬੀ. ਐੱਸ. ਈ. ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ 2026 ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 15-05-2026
ਫਗਵਾੜਾ, 14 ਮਈ (ਤਰਨਜੀਤ ਸਿੰਘ ਕਿੰਨੜਾ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਫਗਵਾੜਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਸੀ.ਬੀ.ਐੱਸ.ਈ.ਸੀਨੀਅਰ ਸੈਕੰਡਰੀ ਪ੍ਰੀਖਿਆ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਵਾਰ ਫਿਰ ਸਕੂਲ ਕੈਂਪਸ ਨੂੰ ਰੌਸ਼ਨ ਕੀਤਾ ਹੈ | ਉਨ੍ਹਾਂ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦੇ ਹਨ | ਹਿਊਮੈਨਿਟੀਜ਼, ਕਾਮਰਸ, ਮੈਡੀਕਲ ਤੇ ਨਾਨ-ਮੈਡੀਕਲ ਤੇ ਸਟਰੀਮ ਵਿਚੋਂ ਪ੍ਰੀਖਿਆ ਦੇਣ ਵਾਲੇ 142 ਵਿਦਿਆਰਥੀਆਂ ਵਿਚੋਂ, 08 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੇ ਇਸ ਤੋਂ ਵੱਧ, 18 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੇ ਇਸ ਤੋਂ ਵੱਧ, 66 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੇ ਇਸ ਤੋਂ ਵੱਧ, ਜਦੋਂ ਕਿ 101 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ | ਹਿਊਮੈਨਿਟੀਜ਼ ਸਟਰੀਮ ਵਿਚ ਜੀਆ ਭਾਰਦਵਾਜ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਟਾਪਰ ਵਜੋਂ ਉੱਭਰੀ | ਉਸ ਤੋਂ ਬਾਅਦ ਸੁਖਨੂਰ ਕੌਰ 93.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜੇ ਸਥਾਨ 'ਤੇ ਅਤੇ ਮੰਨਤਪ੍ਰੀਤ ਕੌਰ 89.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਕਾਮਰਸ ਸਟਰੀਮ ਵਿਚ ਨਿਸ਼ਕਾ ਬਾਂਸਲ ਨੇ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਤਨਿਸ਼ਕਾ ਸ਼ਰਮਾ ਨੇ 96.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਨੇਹਲ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ-ਮੈਡੀਕਲ ਸਟਰੀਮ ਵਿਚ, ਹਰਸ਼ਬੀਰ ਸਿੰਘ ਸੱਗੂ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਉਸ ਤੋਂ ਬਾਅਦ ਦੇਵਾਂਸ਼ੀ ਮੁੰਜਾਲ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਸੀਆ ਸ਼ਰਮਾ ਨੇ 89.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ, ਮੰਨਤ ਸ਼ਰਮਾ ਨੇ 94.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਉਸ ਤੋਂ ਬਾਅਦ ਤਰੁਣ ਬਸਰਾ ਨੇ 89.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਵਿਨਯ ਕੁਮਾਰ ਨੇ 88.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਮੈਨੇਜਮੈਂਟ, ਪਿ੍ੰਸੀਪਲ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਣਮੱਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਸੀਤਾ ਰਾਮ ਸ਼ਿੰਕੂ ਵਲੋਂ ਆਰ.ਸੀ.ਐਫ. ਦੀ ਵਰਕਸ਼ਾਪ ਦਾ ਦੌਰਾ <br/> ਅਗਲੀ ਖ਼ਬਰ ਮਾਡਰਨ ਜੇਲ੍ਹ ਵਿਚੋਂ ਚਾਰ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।