01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਨਿਗਮ ਮੁਲਾਜ਼ਮਾਂ ਦੀ ਕੰਮ ਛੋੜ ਹੜਤਾਲ 9ਵੇਂ ਦਿਨ ਵਿਚ ਦਾਖਲ, ਰੋਹ ਵਿਚ ਆਏ ਮੁਲਾਜ਼ਮਾਂ ਨੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ <br/>

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀ ਹੱਕੀ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕੰਮ ਛੋੜ ਹੜਤਾਲ ਅੱਜ 9ਵੇਂ ਦਿਨ ਵਿਚ ਦਾਖਲ ਹੋ ਗਈ | ਰੋਹ ਵਿਚ ਆਏ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ | ਇਸ ਮੌਕੇ ਬੋਲਦਿਆਂ ਗੋਪਾਲ ਥਾਪਰ ਪ੍ਰਧਾਨ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਕਿਹਾ ਕਿ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਕਈਵਾਰ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਜਾਣੂ ਕਰਵਾ ਚੁੱਕੀ ਹੈ, ਪਰ ਅਜੇ ਤੱਕ ਉਨ੍ਹਾਂ ਦੀ ਮੰਨੀ ਗਈ ਕਿਸੇ ਵੀ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਜਿਸ ਕਾਰਨ ਨਗਰ ਨਿਗਮ ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਮਈ ਨੂੰ ਸਵੇਰੇ 10 ਵਜੇ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੀ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਹੋ ਰਹੀ ਹੈ, ਜੇਕਰ ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਬਾਰੇ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ | ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸੇ ਦੌਰਾਨ ਹੀ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਥਾਪਰ ਤੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ ਤੇ ਹੋਰ ਆਗੂਆਂ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕੀਤਾ | ਉਨ੍ਹਾਂ ਬਸਪਾ ਵਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਹੋਰ ਵਰਗਾਂ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ, ਪਰੰਤੂ ਸਾਢੇ 4 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ | ਇਸ ਮੌਕੇ ਬਸਪਾ ਦੇ ਜ਼ਿਲ੍ਹਾ ਇੰਚਾਰਜ ਉਂਕਾਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਅਸ਼ੋਕ ਗਿੱਲ, ਸ਼ਹਿਰੀ ਉਪ ਪ੍ਰਧਾਨ ਹਰਬੰਸ ਸਿੰਘ ਸਭਰਵਾਲ, ਸ਼ਹਿਰੀ ਜਨਰਲ ਸਕੱਤਰ ਵੇਦ ਪ੍ਰਕਾਸ਼ ਤੇ ਸੀਨੀਅਰ ਆਗੂ ਭਗਵਾਨ ਦਾਸ ਨਾਹਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਸਚਨੀਤ ਕੌਰ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ 'ਚ ਜ਼ਿਲ੍ਹੇ 'ਚੋਂ ਪਹਿਲੇ ਸਥਾ... ਅਗਲੀ ਖ਼ਬਰ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਸੀਤਾ ਰਾਮ ਸ਼ਿੰਕੂ ਵਲੋਂ ਆਰ.ਸੀ.ਐਫ. ਦੀ ਵਰਕਸ਼ਾਪ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।