01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੁਰੰਮਤ ਕਾਰਨ ਢਿਲਵਾਂ ਰੇਲਵੇ ਫਾਟਕ 16 ਤੋਂ 18 ਮਈ ਤੱਕ ਰਹੇਗਾ ਬੰਦ

ਅਜੀਤ ਡੈਸਕ 15-05-2026
ਢਿਲਵਾਂ, 14 ਮਈ (ਗੋਬਿੰਦ ਸੁਖੀਜਾ)-ਰੇਲਵੇ ਵਿਭਾਗ ਵੱਲੋਂ ਫਾਟਕ ਦੀ ਜ਼ਰੂਰੀ ਮੁਰੰਮਤ ਦੇ ਕੰਮ ਨੂੰ ਮੁੱਖ ਰੱਖਦਿਆਂ ਢਿਲਵਾਂ ਰੇਲਵੇ ਫਾਟਕ ਨੰਬਰ ਐਸ-48 ਨੂੰ ਆਵਾਜਾਈ ਲਈ ਕੁਝ ਸਮੇਂ ਵਾਸਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਭਾਸ਼ ਲਾਲ ਪੀ.ਡਬਲਯੂ.ਆਈ. ਬਿਆਸ ਨੇ ਦੱਸਿਆ ਕਿ ਤਕਨੀਕੀ ਮੁਰੰਮਤ ਕਾਰਨ ਇਹ ਫਾਟਕ 16 ਮਈ ਸ਼ਾਮ 6 ਵਜੇ ਤੋਂ ਲੈ ਕੇ 18 ਮਈ ਸਵੇਰੇ 8 ਵਜੇ ਤੱਕ ਹਰ ਤਰ੍ਹਾਂ ਦੀ ਆਵਾਜਾਈ ਲਈ ਮੁਕੰਮਲ ਰੂਪ ਵਿੱਚ ਬੰਦ ਰਹੇਗਾ | ਰੇਲਵੇ ਅਧਿਕਾਰੀਆਂ ਨੇ ਆਮ ਜਨਤਾ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਫਾਟਕ ਬੰਦ ਹੋਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮੁਰੰਮਤ ਦਾ ਕੰਮ ਨਿਰਵਿਘਨ ਨੇਪਰੇ ਚੜ੍ਹ ਸਕੇ |
ਪਿਛਲੀ ਖ਼ਬਰ ਨਗਰ ਨਿਗਮ ਦੀ ਚੋਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਸਚਨੀਤ ਕੌਰ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ 'ਚ ਜ਼ਿਲ੍ਹੇ 'ਚੋਂ ਪਹਿਲੇ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।