01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੋਣ ਕਨਵੀਨਰ ਦੀ ਸਿਹਤ ਖ਼ਰਾਬ ਹੋਣ ਕਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਮੁਲਤਵੀ <br/>

ਅਜੀਤ ਡੈਸਕ 15-05-2026
ਕਪੂਰਥਲਾ, 14  ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਅੱਜ ਹੋਣ ਵਾਲੀ ਚੋਣ ਅੱਜ ਚੋਣ ਕਨਵੀਨਰ ਮੇਜਰ ਡਾ. ਇਰਵਿਨ ਕੌਰ ਐਸ.ਡੀ.ਐਮ. ਕਪੂਰਥਲਾ ਦੀ ਸਿਹਤ ਠੀਕ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ | ਦੱਸਿਆ ਜਾਂਦਾ ਹੈ ਕਿ ਐਸ.ਡੀ.ਐਮ. ਦੇ ਦਫ਼ਤਰ ਵਲੋਂ ਬੀਤੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 15 ਮੈਂਬਰਾਂ ਨੂੰ ਲਿਖਤੀ ਪੱਤਰ ਜਾਰੀ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਉਪ ਚੇਅਰਮੈਨ ਲਈ ਸੂਚਿਤ ਕੀਤਾ ਗਿਆ ਸੀ, ਪਰੰਤੂ ਅੱਜ ਚੋਣ ਤੋਂ ਪਹਿਲਾਂ ਹੀ ਐਸ.ਡੀ.ਐਮ. ਦਫ਼ਤਰ ਵਲੋਂ ਚੋਣ ਮੁਲਤਵੀ ਕੀਤੇ ਜਾਣ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ | ਪਤਾ ਲੱਗਾ ਹੈ ਕਿ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਸਬੰਧੀ ਅਗਲੀ ਮਿਤੀ ਦਾ ਐਲਾਨ ਪ੍ਰਸ਼ਾਸਨ ਵਲੋਂ ਬਾਅਦ ਵਿਚ ਕੀਤਾ ਜਾਵੇਗਾ |

ਪਿਛਲੀ ਖ਼ਬਰ ਰਾਖਵੇਂਕਰਨ 'ਚ ਤਬਦੀਲੀ ਕਾਰਨ ਰਾਜਸੀ ਪਾਰਟੀਆਂ ਨੂੰ ਉਮੀਦਵਾਰਾਂ ਦੀ ਭਾਲ ਲਈ ਕਰਨਾ ਪੈ ਰਿਹਾ ਮੁਸ਼ਕਿਲ ਦਾ ਸਾਹਮਣਾ ਅਗਲੀ ਖ਼ਬਰ ਨਗਰ ਨਿਗਮ ਦੀ ਚੋਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।