30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਨਿਗਮ ਵਲੋਂ ਚੋਣ ਲੜਨ ਦੇ ਚਾਹਵਾਨ 400 ਦੇ ਕਰੀਬ ਵਿਅਕਤੀਆਂ ਨੂੰ ਐੱਨ.ਓ.ਸੀ. ਜਾਰੀ <br/>

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਤੋਂ ਕੌਂਸਲਰ ਦੀ ਚੋਣ ਲੜਣ ਵਾਲੇ ਲਗਭਗ 400 ਵਿਅਕਤੀਆਂ ਨੂੰ ਅੱਜ ਨਗਰ ਨਿਗਮ ਵਲੋਂ ਐਨ.ਓ.ਸੀ. ਦਿੱਤੀਆਂ ਗਈਆਂ | ਦੋ ਦਿਨਾਂ ਤੋਂ ਨਿਗਮ ਦੇ ਦਫ਼ਤਰ ਵਿਚ ਐਨ.ਓ.ਸੀ. ਲੈਣ ਲਈ ਵੱਡੀ ਗਿਣਤੀ ਵਿਚ ਲੋਕਾਂ ਨੇ ਅਰਜ਼ੀਆਂ ਦਿੱਤੀਆਂ | ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਦੇ ਸੁਪਰਡੈਂਟ ਰਵੀ ਪੰਕਜ ਸ਼ਰਮਾ ਦੀ ਦੇਖ ਰੇਖ ਹੇਠ ਤਹਿਬਾਜ਼ਾਰੀ ਵਿਭਾਗ ਦੇ ਇੰਸਪੈਕਟਰ ਮਨੋਜ ਰੱਤੀ, ਪ੍ਰੋਪਰਟੀ ਟੈਕਸ ਵਿਭਾਗ ਦੇ ਇੰਸਪੈਕਟਰ ਭਜਨ ਸਿੰਘ, ਬਿਲਡਿੰਗ ਵਿਭਾਗ ਦੇ ਇੰਸਪੈਕਟਰ ਪਲਵਿੰਦਰ ਸਿੰਘ ਮੱਲੀ ਤੇ ਜਗਦੀਸ਼ ਕੁਮਾਰ, ਫਾਇਰ ਅਫ਼ਸਰ ਹਰਪ੍ਰੀਤ ਸਿੰਘ, ਜਲ ਸ਼ਾਖਾ ਵਿਭਾਗ ਦੇ ਇੰਸਪੈਕਟਰ ਸੰਜੇ ਧੀਰ, ਸੈਨਟਰੀ ਸ਼ਾਖਾ ਦੇ ਚੀਫ਼ ਸੈਨਟਰੀ ਇੰਸਪੈਕਟਰ ਹਿਤੇਸ਼ ਕੁਮਾਰ ਅਗਰਵਾਲ ਤੇ ਨਗਰ ਨਿਗਮ ਦੇ ਵੱਖ-ਵੱਖ ਬਰਾਂਚਾ ਦੇ ਸਟਾਫ਼ ਨੇ ਐਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਬਹੁਤ ਤੇਜ਼ੀ ਨਾਲ ਨੇਪਰੇ ਚੜ੍ਹਾਇਆ | ਦੱਸਿਆ ਜਾਂਦਾ ਹੈ ਕਿ ਚੋਣ ਲੜਣ ਦੇ ਚਾਹਵਾਨ ਜਿਹੜੇ ਵਿਅਕਤੀਆਂ ਵੱਲ ਨਿਗਮ ਦਾ ਪ੍ਰਾਪਰਟੀ ਟੈਕਸ ਦਾ ਬਕਾਇਆ ਸੀ, ਨਗਰ ਨਿਗਮ ਦੀ ਪ੍ਰਾਪਰਟੀ ਸ਼ਾਖਾ ਨੇ ਐਨ.ਓ.ਸੀ. ਦੇਣ ਤੋਂ ਪਹਿਲਾਂ ਉਨ੍ਹਾਂ ਕੋਲੋਂ ਸਾਢੇ 11 ਲੱਖ ਰੁਪਏ ਪ੍ਰਾਪਰਟੀ ਟੈਕਸ ਵਜੋਂ ਵਸੂਲ ਪਾਏ | ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਵਲੋਂ ਨਿਗਮ ਦੇ ਵੱਖ-ਵੱਖ ਬ੍ਰਾਂਚਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਗਰ ਨਿਗਮ ਦੀ ਚੋਣ ਲਈ ਨਾਮਜ਼ਦਗੀ ਪਰਚੇ ਦਾਖਲ ਕੀਤੇ ਜਾਣ ਦੀ ਆਖ਼ਰੀ ਮਿਤੀ 16 ਮਈ ਤੱਕ ਚੋਣ ਲੜਣ ਦੇ ਚਾਹਵਾਨ ਵਿਅਕਤੀਆਂ ਜੋ ਐਨ.ਓ.ਸੀ. ਲੈਣ ਲਈ ਬਿਨੈ ਪੱਤਰ ਦਿੰਦੇ ਹਨ ਉਨ੍ਹਾਂ ਨੂੰ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਕੇ ਐਨ.ਓ.ਸੀ. ਦਿੱਤੀ ਜਾਵੇ |

ਪਿਛਲੀ ਖ਼ਬਰ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲਈ ਭਾਜਪਾ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ <br/> ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਚੋਣਾਂ ਲਈ ਅੱਜ ਤੱਕ 6 ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।