30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੰਤ ਮਾਝਾ ਸਿੰਘ ਕਰਮ ਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 15-05-2026
ਨਡਾਲਾ, 14 ਮਈ (ਰਘਬਿੰਦਰ ਸਿੰਘ)-ਸੰਤ ਮਾਝਾ ਸਿੰਘ ਕਰਮ ਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜਾ ਹਾਸਲ ਕੀਤਾ, ਜਿਸ ਨਾਲ ਸਕੂਲ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਕਾਮਰਸ ਵਿਭਾਗ ਵਿਚ ਮਨਪ੍ਰੀਤ ਕੌਰ ਨੇ 93.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਜੈਸਮੀਨ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਜਗਨਦੀਪ ਕੌਰ ਨੇ 89.6 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਵਿਭਾਗ ਵਿਚ ਅਰਸ਼ਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਕਸ਼ਿਸ਼ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਪਲਕਪ੍ਰੀਤ ਕੌਰ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਗਗਨਦੀਪ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਸਦਕਾ ਸਕੂਲ ਹਰ ਸਾਲ ਵਧੀਆ ਨਤੀਜੇ ਪ੍ਰਾਪਤ ਕਰ ਰਿਹਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।