30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 12ਵੀਂ ਜਮਾਤ ਕਾਮਰਸ ਤੇ ਆਰਟਸ ਗਰੁੱਪ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਜਮਾਤ ਦਾ ਕਾਮਰਸ ਤੇ ਆਰਟਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਾਮਰਸ ਗਰੁੱਪ ਵਿਚ ਵਿਸ਼ਾਲਦੀਪ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ 93 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਬਲਰਾਜ ਸਿੰਘ ਪੁੱਤਰ ਹਰਭਜਨ ਸਿੰਘ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਸੁਖਨੂਰ ਸਿੰਘ ਪੁੱਤਰ ਹਰਜੀਤ ਸਿੰਘ ਨੇ 89 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਲਿਆ | ਪਿ੍ੰਸੀਪਲ ਨੇ ਦੱਸਿਆ ਕਿ ਗੌਰੀ ਸ਼ਾਹ ਪੁੱਤਰੀ ਸ਼ਿਵ ਕੁਮਾਰ, ਪ੍ਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਤੇ ਸੁਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 88 ਪ੍ਰਤੀਸ਼ਤ ਅੰਕ ਹਾਸਲ ਕੀਤੇ | ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ 70 ਪ੍ਰਤੀਸ਼ਤ ਵਿਦਿਆਰਥੀਆਂ ਨੇ 80 ਤੋਂ ਲੈ ਕੇ 90 ਪ੍ਰਤੀਸ਼ਤ ਦਰਮਿਆਨ ਤੇ 30 ਪ੍ਰਤੀਸ਼ਤ ਵਿਦਿਆਰਥੀਆਂ ਨੇ 70 ਤੋਂ ਲੈ ਕੇ 80 ਪ੍ਰਤੀਸ਼ਤ ਦਰਮਿਆਨ ਅੰਕ ਪ੍ਰਾਪਤ ਕੀਤੇ ਤੇ 12ਵੀਂ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਉੱਚੇ ਮੁਕਾਮ 'ਤੇ ਪੁੱਜਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮਧੂ ਗੋਸਵਾਮੀ ਨੇ ਵੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਸਿਰ ਵੀ ਬੱਝਦਾ ਹੈ |
ਪਿਛਲੀ ਖ਼ਬਰ ਸ਼ਿੰਘਰਾਲਾ ਸਕੂਲ ਨਡਾਲਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।