30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ • ਪਿ੍ੰਸੀਪਲ ਤੇ ਸਟਾਫ਼ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਵਿਦਿਆਰਥਣ ਰਮਾਨੀ ਗੁਪਤਾ ਨੇ 97.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਅਸ਼ਮੀਤ ਕੌਰ ਤੇ ਲਵਿਆ ਦੇਵਗਨ ਨੇ 96.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਤੇ ਗੁਰਨੀਤ ਕੌਰ ਨੇ 95.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪਿ੍ੰਸੀਪਲ ਏਕਤਾ ਧਵਨ ਨੇ ਦੱਸਿਆ ਕਿ ਸਕੂਲ ਦੇ 3 ਵਿਦਿਆਰਥੀਆਂ ਨੇ ਸੰਗੀਤ ਵਿਸ਼ੇ ਵਿਚ, ਪੇਂਟਿੰਗ ਵਿਚ 6 ਵਿਦਿਆਰਥੀਆਂ ਤੇ ਆਈ.ਟੀ. ਵਿਚ 2 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕਰਕੇ ਇਕ ਮਿਸਾਲ ਕਾਇਮ ਕੀਤੀ | ਸਕੂਲ ਦੀ ਪਿ੍ੰਸੀਪਲ ਤੇ ਸਟਾਫ਼ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਰਪਣ, ਅਨੁਸ਼ਾਸਨ ਤੇ ਨਿਰੰਤਰ ਯਤਨ ਹੀ ਸਫ਼ਲਤਾ ਦੀ ਕੰੁਜੀ ਹੈ |
ਪਿਛਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਟੇਟ ਮੈਰਿਟ 'ਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਗੁਰ... ਅਗਲੀ ਖ਼ਬਰ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।