30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਟੇਟ ਮੈਰਿਟ 'ਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਗੁਰਸ਼ਾਨ ਸਿੰਘ ਦਾ ਸਨਮਾਨ

ਅਜੀਤ ਡੈਸਕ 15-05-2026
ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 97 ਫ਼ੀਸਦੀ ਅੰਕ ਹਾਸਲ ਕਰਕੇ ਸਟੇਟ ਮੈਰਿਟ 'ਚ 16ਵਾਂ ਤੇ ਜ਼ਿਲ੍ਹਾ ਕਪੂਰਥਲਾ 'ਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀ ਗੁਰਸ਼ਾਨ ਸਿੰਘ ਦੇ ਸਨਮਾਨ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਲਲਿਤ ਜੈਨ ਨੇ ਗੁਰਸ਼ਾਨ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਤੇ ਉਸ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪ੍ਰਧਾਨ ਸਤੀਸ਼ ਜੈਨ ਨੇ ਗੁਰਸ਼ਾਨ ਸਿੰਘ ਨੂੰ 11 ਹਜ਼ਾਰ ਰੁਪਏ ਨਕਦ ਇਨਾਮ, ਯਾਦਗਾਰੀ ਚਿੰਨ੍ਹ ਤੇ ਪ੍ਰਸੰਸਾ ਪੱਤਰ ਭੇਟ ਕਰਦਿਆਂ ਕਿਹਾ ਕਿ ਵਿਗਿਆਨ ਵਿਸ਼ੇ ਦਾ ਇਹ ਹੋਣਹਾਰ ਵਿਦਿਆਰਥੀ ਹੋਰਾਂ ਲਈ ਪੇ੍ਰਰਨਾ ਸਰੋਤ ਹੈ, ਜਿਸ ਨੇ ਆਪਣੀ ਮਿਹਨਤ ਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਸਦਕਾ ਰਾਜ ਪੱਧਰ 'ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਦੌਰਾਨ ਸਕੂਲ 'ਚ ਦੂਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸਿਮਰਜੀਤ ਕੌਰ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਵਰੁਣ ਸ਼ਰਮਾ ਨੂੰ ਵੀ 5100-5100 ਰੁਪਏ ਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਵਾਈਸ ਪਿ੍ੰਸੀਪਲ ਜਗਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨਮਾਨ ਸਮਾਰੋਹ ਦੌਰਾਨ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ 2100-2100 ਰੁਪਏ ਦੇ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ ਦੇ ਗੰਭੀਰ ਮਸਲਿਆਂ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ • ਪਿ੍ੰਸੀਪਲ ਤੇ ਸਟਾਫ਼ ਨੇ ਸ਼ਾਨਦਾਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।