29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਤਰੱਕੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰ ਅੱਜ ਕਾਲੇ ਬਿੱਲੇ ਲਗਾਉਣਗੇ-ਹਰਮਨਦੀਪ ਸਿੰਘ ਘੁੰਮਣੂ

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਤਰੱਕੀ ਨਾ ਦਿੱਤੇ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰਾਂ ਦੀ ਸਾਂਝੀ ਐਸੋਸੀਏਸ਼ਨ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ 15 ਮਈ ਨੂੰ ਪੰਜਾਬ ਦੇ ਸਮੂਹ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰਾਂ ਵਲੋਂ ਆਪੋ ਆਪਣੇ ਕੰਮ ਵਾਲੀ ਜਗਾਹ ਖੇਤਰੀ ਦਫ਼ਤਰਾਂ ਵਿਚ ਕਾਲੇ ਬਿੱਲੇ ਲਗਾਕੇ ਰੋਸ ਪ੍ਰਗਟ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾਈ ਨੁਮਾਇੰਦਿਆਂ ਡਾ. ਹਰਮਨਦੀਪ ਸਿੰਘ ਘੁੰਮਣ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਜਸਪਾਲ ਧੰਜੂ, ਵਿਕਰਾਂਤ ਤੇ ਸਤਵਿੰਦਰਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਿਚ ਖੇਤੀਬਾੜੀ ਅਫ਼ਸਰਾਂ ਦੀਆਂ ਕੁੱਲ 223 ਅਸਾਮੀਆਂ ਵਿਚੋਂ 95 ਅਸਾਮੀਆਂ ਖਾਲੀ ਹਨ, ਉਨ੍ਹਾਂ ਕਿਹਾ ਕਿ ਮਾਨਸਾ, ਬਰਨਾਲਾ, ਪਠਾਨਕੋਟ ਜ਼ਿਲਿ੍ਹਆਂ ਵਿਚ ਖੇਤੀਬਾੜੀ ਅਫ਼ਸਰਾਂ ਦੀ ਇਕ ਵੀ ਅਸਾਮੀ ਭਰੀ ਨਹੀਂ ਗਈ ਤੇ ਬਹੁਤ ਸਾਰੇ ਜ਼ਿਲਿ੍ਹਆਂ ਵਿਚ ਸਿਰਫ਼ ਇਕ ਹੀ ਖੇਤੀਬਾੜੀ ਅਫ਼ਸਰ ਤਾਇਨਾਤ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਤਰੱਕੀ ਦੇ ਨਾਲ-ਨਾਲ ਪੇ ਪੈਰਿਟੀ ਤੇ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਕਰਨ ਸਬੰਧੀ ਸਰਕਾਰ ਵਲੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ | ਜਿਸ ਕਾਰਨ ਸਮੂਹ ਕੇਡਰ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਹਰ ਵਰਗ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦੇ ਸਾਢੇ ਚਾਰ ਵਰ੍ਹੇ ਬੀਤ ਜਾਣ ਦੇ ਬਾਵਜੂਦ ਮੰਗਾਂ ਦੀ ਪੂਰਤੀ ਨਾ ਹੋਣ 'ਤੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਬਤੌਰ ਖੇਤੀਬਾੜੀ ਅਫ਼ਸਰ ਪਦਉੱਨਤੀ ਲਈ ਛੇ ਸਾਲ ਦੇ ਉਲਟ 14 ਸਾਲ ਬੀਤਣ ਦੇ ਬਾਵਜੂਦ ਵੀ ਖੇਤੀਬਾੜੀ ਵਿਕਾਸ ਅਫ਼ਸਰ ਵਿਭਾਗੀ ਤਰੱਕੀ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਐਸੋਸੀਏਸ਼ਨ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ ਦੇ ਗੰਭੀਰ ਮਸਲਿਆਂ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।