29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 15-05-2026
ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਨੇ ਦੱਸਿਆ ਕਿ ਸਕੂਲ ਦੇ 132 ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿਚ ਬੈਠੇ ਸਨ ਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਉਨ੍ਹਾਂ ਕਿਹਾ ਕਿ ਸਕੂਲ ਦੀ ਆਰਟਸ ਗਰੁੱਪ ਦੀ ਗੁਰਲੀਨ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਤੇ ਤਰਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਦੀ ਮੰਨਤਪ੍ਰੀਤ ਕੌਰ ਪਹਿਲੇ, ਗੁਰਸਿਦਕਵੀਰ ਕੌਰ ਸੋਨਾ ਦੂਜੇ ਤੇ ਲੀਲਾ ਤੀਜੇ ਸਥਾਨ 'ਤੇ ਰਹੀ | ਜਦਕਿ ਸਾਇੰਸ ਗਰੁੱਪ ਵਿਚ ਮਨਮੀਤ ਕੌਰ ਨੇ ਪਹਿਲਾ ਤੇ ਸਿਮਰਨਜੀਤ ਕੌਰ ਨੇ ਦੂਜਾ ਤੇ ਖ਼ੁਸ਼ੀ ਨੇ ਤੀਜਾ ਸਥਾਨ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਕਾਲਜੀਏਟ ਸਕੂਲ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਸਹਿਅਕਾਦਮਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਯਕੀਨੀ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਸਕਾਲਰਸ਼ਿਪ ਦਾ ਪ੍ਰਬੰਧ ਕੀਤਾ ਗਿਆ ਹੈ | ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਦਿੱਤੇ ਜਾਂਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਲਾਭ ਵੀ ਦਿੱਤਾ ਜਾਂਦਾ ਹੈ |
ਪਿਛਲੀ ਖ਼ਬਰ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਤਰੱਕੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰ ਅੱਜ ਕਾਲੇ ਬਿੱਲੇ ਲਗਾਉਣਗੇ-ਹਰਮਨਦੀਪ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।